ਗੁਰਦਸਪੁਰ : ਸੰਘਣੀ ਧੁੰਦ ਦੌਰਾਨ ਟੀਚਰਾਂ ਨਾਲ ਭਰੀ ਵੈਨ ਨਾਲ ਵਾਪਰਿਆ ਹਾਦਸਾ
ਦਰਜਨ ਦੇ ਕਰੀਬ ਅਧਿਆਪਕ ਗੰਭੀਰ ਫੱਟੜ
ਰੋਹਿਤ ਗੁਪਤਾ
ਗੁਰਦਸਪੁਰ, 17 ਜਨਵਰੀ 2026 : ਸਵੇਰੇ ਤੜਕਸਾਰ ਇਲਾਕੇ ਵਿੱਚ ਪਈ ਸੰਘਣੀ ਧੁੰਦ ਦੌਰਾਨ ਨੈਸ਼ਨਲ ਹਾਈਵੇ 354 ਤੇ ਕਲਾਨੌਰ ਗੁਰਦਾਸਪੁਰ ਮਾਰਗ ਤੇ ਪੈਂਦੇ ਅੱਡਾ ਨੜਾਂਵਾਲੀ ਦੇ ਨਜਦੀਕ ਗੁਰਦਾਸਪੁਰ ਵਾਲੇ ਪਾਸੇ ਤੋਂ ਆ ਰਹੀ ਸਕੂਲ ਟੀਚਰਾਂ ਨਾਲ ਭਰੀ ਵੈਨ ਸੰਘਣੀ ਧੁੰਦ ਕਾਰਨ ਹਾਦਸਾ ਗ੍ਰਸਤ ਹੋਣ ਕਰਕੇ ਦਰਜਨ ਦੇ ਕਰੀਬ ਅਧਿਆਪਕਾਂ ਦੇ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਏਰੀਏ ਨਾਲ ਸੰਬੰਧਿਤ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਵਿੱਚ ਤੈਨਾਤ ਸਰਕਾਰੀ ਮਹਿਲਾ ਅਤੇ ਪੁਰਸ਼ ਅਧਿਆਪਕ ਰੋਜਾਨਾ ਦੀ ਤਰ੍ਹਾਂ ਵੈਨ ਰਾਹੀਂ ਫਤਿਹਗੜ੍ਹ ਚੂੜੀਆਂ ਨੂੰ ਜਾ ਰਹੇ ਸਨ ਕਿ ਨਰਾਂ ਵਾਲੀ ਨੇੜੇ ਸੰਘਣੀ ਧੁੰਦ ਦੌਰਾਨ ਉਹਨਾਂ ਦੀ ਵੈਨ ਹਾਦਸਾ ਗ੍ਰਸਤ ਹੋ ਗਈ ਜਿਸ ਕਾਰਨ ਜਿੱਥੇ ਗੱਡੀ ਦਾ ਵੱਡਾ ਨੁਕਸਾਨ ਹੋਇਆ ਉੱਥੇ ਹੀ ਵੈਨ ਵਿੱਚ ਸਵਾਰ ਅਧਿਆਪਕ ਗੰਭੀਰ ਫੱਟੜ ਹੋ ਗਏ।ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਵੱਲੋਂ ਫੱਟੜ ਅਧਿਆਪਕਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ 108 ਐਂਬੂਲੈਂਸ ਰਾਹੀਂ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ।