MP ਮਾਲਵਿੰਦਰ ਸਿੰਘ ਕੰਗ ਨੇ PM ਮੋਦੀ ਨੂੰ ਲਿਖੀ ਚਿੱਠੀ: ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ
Ravi Jakhu
ਚੰਡੀਗੜ੍ਹ, 18 ਜਨਵਰੀ 2026: ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਅਹਿਮ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਸਿੱਖ ਗੁਰੂਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਫਰਜ਼ੀ ਵੀਡੀਓਜ਼ ਰਾਹੀਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਮਾਲਵਿੰਦਰ ਸਿੰਘ ਕੰਗ ਨੇ ਆਪਣੇ ਪੱਤਰ ਵਿੱਚ ਖੁਲਾਸਾ ਕੀਤਾ ਹੈ ਕਿ ਸਿੱਖ ਗੁਰੂਆਂ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਜੋ ਵੀਡੀਓਜ਼ ਪ੍ਰਚਾਰੀਆਂ ਜਾ ਰਹੀਆਂ ਸਨ, ਉਹ ਪੂਰੀ ਤਰ੍ਹਾਂ ਫਰਜ਼ੀ ਹਨ, ਕੰਗ ਨੇ ਦੱਸਿਆ ਕਿ FSL (ਫੋਰੈਂਸਿਕ ਸਾਇੰਸ ਲੈਬੋਰਟਰੀ) ਦੀ ਰਿਪੋਰਟ ਵਿੱਚ ਇਹ ਸਪੱਸ਼ਟ ਹੋ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇਸ ਨੂੰ ਸਿੱਖ ਭਾਈਚਾਰੇ ਦੇ ਅਕਸ ਨੂੰ ਖਰਾਬ ਕਰਨ ਲਈ ਤਿਆਰ ਕੀਤਾ ਗਿਆ ਸੀ।
ਵੀਡੀਓ ਵਿੱਚ ਸਿੱਖ ਗੁਰੂਆਂ ਬਾਰੇ ਬਹੁਤ ਹੀ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ। ਕੰਗ ਨੇ ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਕਪਿਲ ਮਿਸ਼ਰਾ 'ਤੇ ਸਿੱਧਾ ਨਿਸ਼ਾਨਾ ਸਾਧਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਕਪਿਲ ਮਿਸ਼ਰਾ ਨੇ ਜਾਣਬੁੱਝ ਕੇ ਇਸ ਫਰਜ਼ੀ ਵੀਡੀਓ ਨੂੰ ਫੈਲਾਇਆ ਤਾਂ ਜੋ ਧਾਰਮਿਕ ਨਫ਼ਰਤ ਪੈਦਾ ਕੀਤੀ ਜਾ ਸਕੇ।
ਸਾਂਸਦ ਅਨੁਸਾਰ, ਇਹ ਸਿੱਖ ਗੁਰੂਆਂ ਦੇ ਨਾਂ 'ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।

.jpeg)