ਰੂਪਨਗਰ: ਸ਼ਹੀਦ ਜੋਬਨਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡਾ. ਚੀਮਾ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ; ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਦਲਜੀਤ ਚੀਮਾ ਨੇ ਸਾਬਕਾ ਫੌਜੀ ਬਲਬੀਰ ਸਿੰਘ ਦੇ ਘਰ ਜਾ ਕੇ ਓਹਨਾ ਦੇ ਬੇਟੇ ਜੋਬਨਪ੍ਰੀਤ ਸਿੰਘ ਦੀ ਸ਼ਹਾਦਤ ਲਈ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ
ਮਨਪ੍ਰੀਤ ਸਿੰਘ
ਰੂਪਨਗਰ 23 ਜਨਵਰੀ 2026\- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਰੂਪਨਗਰ ਵਿੱਖੇ ਗੋਬਿੰਦ ਵੈਲੀ ਸਥਿਤ ਸਾਬਕਾ ਫੌਜੀ ਅਫ਼ਸਰ ਬਲਬੀਰ ਸਿੰਘ ਦੇ ਘਰ ਜਾ ਕੇ ਓਹਨਾ ਦੇ ਫ਼ੌਜੀ ਬੇਟੇ ਜੋਬਨਪ੍ਰੀਤ ਸਿੰਘ ਦੀ ਸ਼ਹਾਦਤ ਲਈ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ । ਇਸ ਮੌਕੇ ਡਾਕਟਰ ਚੀਮਾ ਨੇ ਕਿਹਾ ਕਿ ਇਹਨਾਂ ਦੇ ਪਰਿਵਾਰ ਨੂੰ ਇਲਾਕੇ ਵਿਚ ਫੌਜੀਆਂ ਦਾ ਪਰਿਵਾਰ ਹੀ ਕਿਹਾ ਜਾਂਦਾ ਹੈ ਤੇ ਪਰਿਵਾਰ ਦੀ ਕੁਰਬਾਨੀ ਦੇਸ਼ ਲਈ ਬਹੁਤ ਵੱਡੀ ਹੈ । ਓਹਨਾ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸ਼ਹੀਦ ਜੋਬਨਪ੍ਰੀਤ ਸਿੰਘ ਪਰਿਵਾਰ ਦਾ ਇਕਲੌਤਾ ਬੱਚਾ ਸੀ ਅਤੇ ਲਗਭਗ ਇਕ ਮਹੀਨੇ ਬਾਅਦ ਉਸ ਦਾ ਵਿਆਹ ਵੀ ਰੱਖਿਆ ਹੋਇਆ ਸੀ ।ਇਸ ਮੌਕੇ ਓਹਨਾ ਦੇ ਨਾਲ ਨਗਰ ਕੌਂਸਲ ਏ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ , ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼ ਅਤੇ ਅਕਾਲੀ ਆਗੂ ਮਨਜੀਤ ਸਿੰਘ ਤੰਬੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।