ਗਣਤੰਤਰ ਦਿਵਸ ਸਮਾਗਮ ਸਬੰਧੀ ਸਮੂਹ ਅਧਿਕਾਰੀ ਆਪਣੀ ਡਿਊਟੀ ਨਿਭਾਉਣ- DC
ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ, 24 ਜਨਵਰੀ 26 ਜਨਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ ਵਿਖੇ ਮਨਾਏ ਜਾ ਰਹੇ ਜਿਲਾ ਪੱਧਰੀ ਗਣਤੰਤਰ ਦਿਵਸ ਸਬੰਧੀ ਸਮੂਹ ਅਧਿਕਾਰੀ ਮਿਹਨਤ ਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
ਸਰਕਾਰੀ ਕਾਲਜ ਵਿਖੇ ਫੁੱਲ ਡਰੈੱਸ ਰਿਹਰਸਲ ਉਪਰੰਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ, ਇਸ ਲਈ ਸਮੂਹ ਅਧਿਕਾਰੀ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਆਪਣੇ ਵਿਭਾਗ ਨਾਲ ਸਬੰਧਤ ਡਿਊਟੀ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧ, ਆਵਾਜਾਈ ਸਬੰਧੀ, ਸਾਫ਼-ਸਫ਼ਾਈ, ਮੈਡੀਕਲ ਸਹੂਲਤਾਂ ਅਤੇ ਸਮਾਗਮ ਦੌਰਾਨ ਅਨੁਸ਼ਾਸਨ ਬਰਕਰਾਰ ਰੱਖਣ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਡਿਊਟੀਆਂ ਨਿਭਾਉਣ ਅਤੇ ਗਣਤੰਤਰ ਦਿਵਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਸਮੂਹ ਜਿਲਾ ਵਾਸੀਆਂ ਨੂੰ ਗਣਤੰਤਰ ਦਿਵਸ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਗੁਪਤਾ, ਐੱਸ.ਪੀ. ਸ੍ਰੀ ਜੁਗਰਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।