ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ 24 ਜਨਵਰੀ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: "ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ"। ਸਾਰੀਆਂ ਧੀਆਂ ਨੂੰ ਕੌਮੀ ਬਾਲੜੀ ਦਿਵਸ ਦੀਆਂ ਵਧਾਈਆਂ, ਆਓ ਅਸੀਂ ਮਿਲ ਕੇ ਲੜਕੀਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰੀਏ।
ਉਨ੍ਹਾਂ ਕਿਹਾ ਕਿ ਧੀਆਂ ਸਾਡੇ ਦੇਸ਼ ਦਾ ਮਾਣ ਹਨ ਅਤੇ ਇਹ ਹਰ ਮਾਤਾ-ਪਿਤਾ ਦਾ ਫਰਜ਼ ਹੋਣਾ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤਾਂ ਜੋ ਉਹ ਕਿਸੇ ਵੀ ਖੇਤਰ ‘ਚ ਪਿੱਛੇ ਨਾ ਰਹਿਣ।