ਅਮਰਜੈਂਸੀ ਵੇਲੇ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਮੱਧ ਪ੍ਰਦੇਸ਼ ਤੇ ਹਰਿਆਣਾ ਭਾਜਪਾ ਸਰਕਾਰ ਵਾਂਗ ਪੈਨਸ਼ਨ ਦੇਵੇ ਭਗਵੰਤ ਮਾਨ ਸਰਕਾਰ :- ਹਰਦੇਵ ਸਿੰਘ ਉੱਭਾ
ਮੱਧ ਪ੍ਰਦੇਸ਼ ਤੀਹ ਹਜ਼ਾਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਰਹੀ ਹੈ ਵੀਹ ਹਜ਼ਾਰ ਪ੍ਰਤੀ ਮਹੀਨਾ :- ਹਰਦੇਵ ਸਿੰਘ ਉੱਭਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 25 ਜਨਵਰੀ ,2026
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਹੈ ਕਿ ਦੇਸ਼ ਦੀ ਐਮਰਜੈਂਸੀ ਦੌਰਾਨ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨਾਲ ਪੰਜਾਬ ਸਰਕਾਰਾਂ ਵੱਲੋਂ ਲਗਾਤਾਰ ਨਿਆਂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰੱਖਿਆ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਅੱਜ ਤੱਕ ਉਨ੍ਹਾਂ ਦਾ ਹੱਕੀ ਸਨਮਾਨ ਅਤੇ ਪੈਨਸ਼ਨ ਨਹੀਂ ਮਿਲੀ।
ਉੱਭਾ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਐਮਰਜੈਂਸੀ ਸੰਘਰਸੀ ਯੋਧਿਆਂ ਲਈ ਪੈਨਸ਼ਨ ਸਕੀਮਾਂ ਲਾਗੂ ਹਨ, ਪਰ ਪੰਜਾਬ ਵਿੱਚ ਇਹ ਮਾਮਲਾ ਹਮੇਸ਼ਾ ਅਣਡਿੱਠਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੰਘਰਸੀ ਯੋਧਿਆਂ ਨੇ ਜੇਲ੍ਹਾਂ ਵਿੱਚ ਸਾਲਾਂ ਤੱਕ ਦੁੱਖ ਸਹੇ, ਉਹ ਅੱਜ ਵੀ ਬੁੱਢੇਪੇ ਵਿੱਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ।