ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਜਾਗਰੂਕਤਾ ਮੁਹਿੰਮ ਦਾ ਆਗਾਜ
ਡਿਪਟੀ ਕਮਿਸ਼ਨਰ ਵੱਲੋਂ ਦਾਖ਼ਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ 28 ਜਨਵਰੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਆਦਿੱਤਆ ਉੱਪਲ਼ ਵੱਲੋਂ ਹਰੀ ਝੰਡੀ ਦੇ ਕੇ ਦਾਖਲਾ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਆ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਨੇ ਦੱਸਿਆ ਕਿ ਇਹ ਰੈਲੀ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰੇਗੀ।*
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਆਪਕ ਨੂੰ ਸਿੰਘਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਗਿਆ ਹੈ।*
*ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਗਿੱਲ, ਰਾਕੇਸ਼ ਕੁਮਾਰ , ਗੁਰਇੱਕਬਾਲ ਸਿੰਘ ਗੋਰਾਇਆ, ਪੋਹਲਾ ਸਿੰਘ, ਡੀ.ਈ.ਓ. ਦਫ਼ਤਰ ਤੋਂ ਸੁਪਰਡੈਂਟ ਪ੍ਰਬੋਧ ਕੁਮਾਰ, ਸੁਪਰਡੈਂਟ ਮੈਡਮ ਦਲਜਿੰਦਰ ਕੌਰ,ਅਨੂੰ ਅਰੋੜਾ , ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ, ਮੀਚੀਆਂ ਕੋਆਰਡੀਨੇਟਰ ਗਗਨਦੀਪ ਸਿੰਘ , ਮਲਕਿੰਦਰ ਸਿੰਘ , ਸੱਤਪਾਲ ਮਸੀਹ , ਜੋਤੀ, ਰਜਨੀ, ਪ੍ਰਤਿਕਾ, ਨੀਤੂ, ਸੁਮਨ , ਪ੍ਰਵੀਨ ਕੁਮਾਰ, ਕਮਲ, ਅਮਨਦੀਪ ਸਾਹਨੀ, ਅਮਨ ਗੁਪਤਾ, ਰਾਹੁਲ ਲੂਣਾ, ਸੁਮਿਤ ਕੁਮਾਰ, ਧਰਮਦੀਪ ਹਾਜ਼ਰ ਸਨ।