ਵੱਡੀ ਖ਼ਬਰ: ਸੈਕਟਰ-35 ਸਥਿਤ ਪੰਜਾਬ ਲੋਕਲ ਬਾਡੀ ਦੇ ਹੈੱਡ ਆਫਿ਼ਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 29 ਜਨਵਰੀ (ਦੁਪਹਿਰ 12:25): ਪੰਜਾਬ ਸਕੱਤਰੇਤ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸੈਕਟਰ-35 ਸਥਿਤ ਪੰਜਾਬ ਲੋਕਲ ਬਾਡੀ ਦੇ ਹੈੱਡ ਆਫਿ਼ਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤਾਜ਼ਾ ਧਮਕੀ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਚੰਡੀਗੜ੍ਹ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਐਮ.ਸੀ. ਭਵਨ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ।
ਸੁਰੱਖਿਆ ਦੇ ਮੱਦੇਨਜ਼ਰ ਇਮਾਰਤ ਦੇ ਅੰਦਰ ਮੌਜੂਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਹੈ। ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਇਮਾਰਤ ਦੇ ਅੰਦਰ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।