ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਵਿੱਦਿਅਕ ਟੂਰ ਵੀ ਕਰਵਾਏ ਜਾ ਰਹੇ ਹਨ-ਰਮਨ ਬਹਿਲ
ਰਮਨ ਬਹਿਲ ਵਲੋਂ ਪੀ.ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਵਿਦਿਅਕ ਟੂਰ ਨੂੰ ਕੀਤਾ ਰਵਾਨਾ
ਰੋਹਿਤ ਗੁਪਤਾ
ਗੁਰਦਾਸਪੁਰ, 10 ਫਰਵਰੀ ਹਲਕਾਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਅੱਜ ਪੀ.ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਵਿਦਿਅਕ ਟੂਰ ਨੂੰ ਰਵਾਨਾ ਕੀਤਾ ਗਿਆ। ਵਿਦਿਆਰਥੀ ਵਿੱਦਿਅਕ ਟੂਰ ਰਾਹੀਂ 'ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ' ਗਏ ਹਨ। ਇਸ ਮੌਕੇ ਪਿ੍ੰਸੀਪਲ ਮੈਡਮ ਅਰਚਨਾ ਜੋਸ਼ੀ, ਹਲਕਾ ਕੁਆਰਡੀਨੇਟਰ ਸਿੱਖਿਆ ਅਸ਼ਵਨੀ ਕੁਮਾਰ, ਟਰੱਸਟੀ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਲੈਕਚਰਾਰ ਵਿਪਨ ਕੁਮਾਰ, ਪੰਕਜ ਸ਼ਰਮਾ ਅਤੇ ਸਕੂਲ ਸਟਾਫ਼ ਮੌਜੂਦ ਸੀ
ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਇਹ ਸਿਰਫ਼ ਇੱਕ ਟੂਰ ਨਹੀਂ, ਸਗੋਂ ਸਾਡੇ ਸ਼ਾਨਾਮੱਤੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨੇੜਿਓਂ ਦੇਖਣ ਤੇ ਸਮਝਣ ਦਾ ਇੱਕ ਸੁਨਹਿਰੀ ਮੌਕਾ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਸਾਡੇ ਵਿਦਿਆਰਥੀ ਆਪਣੀ ਵਿਰਾਸਤ ਨਾਲ ਜੁੜ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸ਼ਾਨਦਾਰ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵਲੋਂ ਵੱਡੀ ਪਹਿਲਕਦਮੀ ਕਰਦਿਆਂ ਸਕੂਲੀ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ ਕਰਵਾਏ ਜਾ ਰਹੇ ਹਨ, ਤਾਂ ਜੋ ਸਾਡੇ ਅਧਿਆਪਕ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇ ਸਕਣ। ਸਕੂਲਾਂ ਵਿੱਚ ਵਾਈ ਫਾਈ ਸੁਵਿਧਾ, ਸ਼ਾਨਦਾਰ ਹਵਾਦਾਰ ਕਲਾਸ ਰੂਮ, ਲਾਇਬਰੇਰੀ, ਕੰਪਿਊਟਰ ਲੈਬ, ਖੂਬਸੂਰਤ ਫਰਨੀਚਰ, ਪੀਣ ਵਾਲਾ ਸਾਫ ਪਾਣੀ, ਸਾਫ ਸੁਥਰੇ ਪਖਾਨੇ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਖੇਡ ਮੈਦਾਨ, ਸਕਿਉਰਟੀ ਗਾਰਡ ਅਤੇ ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਹਲਕਾ ਇੰਚਾਰਜ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਵਿੱਦਿਅਕ ਟੂਰ ਕਰਵਾਏ ਜਾ ਰਹੇ ਹਨ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲ ਕਰਵਾਉਣ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਵਚਨਬੱਧ ਹੈ ਅਤੇ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵੱਡਮੁੱਲਾ ਯੋਗਦਾਨ ਪਾ ਸਕਦੀ ਹੈ।