PM ਮੋਦੀ ਦੀ ਸੁਰੱਖਿਆ 'ਚ ਕੁਤਾਈ ਮਾਮਲਾ: ਹਾਈਕੋਰਟ ਸਖ਼ਤ, ਪੁਲਿਸ ਤੋਂ ਮੰਗੀ ਕਾਰਵਾਈ ਦੀ ਡਿਟੇਲ ਰਿਪੋਰਟ
ਚੰਡੀਗੜ੍ਹ, 10 ਫਰਵਰੀ 2026:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਹੋਈ ਸੁਰੱਖਿਆ ਵਿੱਚ ਕੁਤਾਈ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਪੁਲਿਸ ਪ੍ਰਸ਼ਾਸਨ ਨੂੰ ਕਈ ਤਿੱਖੇ ਸਵਾਲ ਕੀਤੇ।
ਹਾਈਕੋਰਟ ਨੇ ਸਰਕਾਰ ਅਤੇ ਪੁਲਿਸ ਤੋਂ ਪੁੱਛਿਆ ਹੈ ਕਿ ਇਸ ਗੰਭੀਰ ਲਾਪਰਵਾਹੀ ਦੇ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਅਦਾਲਤ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਕੀਤੀ ਗਈ ਕਾਰਵਾਈ ਦੀ ਪੂਰੀ ਵੇਰਵੇ ਸਹਿਤ (Detailed) ਰਿਪੋਰਟ ਪੇਸ਼ ਕਰੇ। ਅਦਾਲਤ ਨੇ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਟੀਮ ਤੋਂ ਵੀ ਹੁਣ ਤੱਕ ਦੀ ਪ੍ਰਗਤੀ ਰਿਪੋਰਟ ਤਲਬ ਕੀਤੀ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਉਨ੍ਹਾਂ ਦਾ ਕਾਫਲਾ ਇੱਕ ਫਲਾਈਓਵਰ 'ਤੇ ਪ੍ਰਦਰਸ਼ਨਕਾਰੀਆਂ ਕਾਰਨ ਕਾਫੀ ਦੇਰ ਤੱਕ ਫਸਿਆ ਰਿਹਾ ਸੀ। ਇਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਸੰਨ੍ਹ ਮੰਨਿਆ ਗਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਅਤੇ ਹਾਈਕੋਰਟ ਤੱਕ ਪਹੁੰਚ ਗਿਆ ਸੀ।