ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੀਆਂ ਸੰਸਥਾਵਾਂ ਵਿਚ10 ਸੇਵਾਕਰਮੀ ਸਾਲਾਨਾ ਸੇਵਾ ਉੱਤਮਤਾ ਅਵਾਰਡ ਨਾਲ ਸਨਮਾਨਿਤ
ਬੰਗਾ 16 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਵੱਖ ਵੱਖ ਸੰਸਥਾਵਾਂ ਵਿਚ ਸ਼ਾਨਦਾਰ ਕੰਮ ਕਰਨ ਵਾਲੇ 10 ਸੇਵਾਕਰਮੀਆਂ ਨੂੰ ਸਾਲਾਨਾ ਸੇਵਾ ਉੇੱਤਮਤਾ ਐਵਾਰਡ 2025-26 ਨਾਲ ਸਨਮਾਨਿਤ ਕੀਤਾ ਗਿਆ । ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਹੜੇ ਵਿਚ ਹੋਏ ਇਸ ਸਮਾਗਮ ਵਿਚ ਪ੍ਰੇਮ ਪ੍ਰਕਾਸ਼ ਸਿੰਘ (ਸੀਨੀਅਰ ਅਕਾਊਟੈਂਟ), ਸਰਬਜੀਤ ਕੌਰ (ਕੰਪਿਊਟਰ ਅਧਿਆਪਕ), ਸੋਨੀਆ ਸਿੰਘ (ਇੰਚਾਰਜ ਆਈ.ਸੀ.ਯੂ.), ਡਾ. ਦੀਪਕ ਦੁੱਗਲ (ਐਨਸਥੀਸੀਆ ਮਾਹਿਰ), ਜਗਦੀਸ਼ ਕੌਰ (ਸਫਾਈ ਸੇਵਕ), ਰਾਮ ਦੇਵ (ਮਾਲੀ), ਮਨੀਸ਼ਾ (ਸਾਂਇੰਸ ਅਧਿਆਪਕਾ), ਹਰਦੀਪ ਪਾਲ (ਸੁਰੱਖਿਆ ਗਾਰਡ), ਮਨਜੀਤ ਸਿੰਘ (ਇੰਚਾਰਜ ਬਲੱਡ ਸੈਂਟਰ) ਅਤੇ ਹਰਜੀਤ ਸਿੰਘ (ਸਕੂਲ ਬੱਸ ਡਰਾਈਵਰ) ਦਾ ਸਨਮਾਨ ਹੋਇਆ । ਇਹਨਾਂ ਸੇਵਾਕਰਮੀਆਂ ਨੂੰ ਸਨਮਾਨ ਵਿਚ ਪ੍ਰਸੰਸਾ ਪੱਤਰ, ਕੀਮਤੀ ਗੁੱਟ ਘੜੀ ਭੇਟ ਕਰਕੇ ਅਤੇ ਕਾਲਰ ਪਿੰਨ ਲਗਾ ਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸਾਧੜਾ ਨੇ ਆਪਣੇ ਕਰ ਕਮਲਾਂ ਸਨਮਾਨਿਤ ਕੀਤਾ । ਇਸ ਮੌਕੇ ਸਾਲ 1983 ਤੋਂ ਨਿਰੰਤਰ ਸੇਵਾਵਾਂ ਕਰਨ ਹਿੱਤ ਟਰੱਸਟ ਮੈਂਬਰ ਨਰਿੰਦਰ ਸਿੰਘ ਸ਼ੇਰਗਿੱਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਕਿਹਾ ਕਿ ਸੰਸਥਾਵਾਂ ਦੀ ਕਾਮਯਾਬੀ ਵਿੱਚ ਇਹਨਾਂ ਸਨਮਾਨਿਤ ਸੇਵਾਕਰਮੀਆਂ ਅਤੇ ਟਰੱਸਟ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਹੈ । ਟਰੱਸਟ ਦੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਵੱਲੋਂ ਸਨਮਾਨਿਤ ਸੇਵਾਕਰਮੀਆਂ ਨੂੰ ਵਧਾਈਆਂ ਦਿੰਦੇ ਹੋਏ ਸੰਸਥਾਵਾਂ ਨੂੰ ਬੁਲੰਦੀਆਂ 'ਤੇ ਪੁੰਹਚਾਉਣ ਲਈ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ । ਸਮਾਗਮ ਵਿਚ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ । ਸਮਾਗਮ ਵਿਚ ਗੁਰੂ ਨਾਨਕ ਕਾਲਜ ਆਫ ਨਰਸਿੰਗ ਅਤੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਰੋਤਿਆਂ ਦਾ ਮਨ ਮੋਹ ਲਿਆ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸੀਤਲ ਸਿੰਘ ਸਿੱਧੂ ਟਰੱਸਟ ਮੈਂਬਰ, ਨਰਿੰਦਰ ਸਿੰਘ ਸ਼ੇਰਗਿੱਲ ਟਰੱਸਟ ਮੈਂਬਰ, ਹਰਿੰਦਰ ਕੌਰ ਕੈਨੇਡਾ, ਮਨਵੀਰ ਕੌਰ ਕੈਨੇਡਾ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਸਮੂਹ ਸਟਾਫ ਅਤੇ ਨਰਸਿੰਗ ਤੇ ਪੈਰਾ ਮੈਡੀਕਲ ਵਿਦਿਆਰਥੀ ਵੀ ਹਾਜ਼ਰ ਸਨ ।