ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਆਂ ਪ੍ਰਦਾਨ
ਬੰਗਾ 20 ਫਰਵਰੀ () ਨਰਸਿੰਗ ਖੇਤਰ ਵਿਚ ਦੀ ਪੰਜਾਬ ਦੀ ਪ੍ਰਮੁੱਖ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ਡਿਗਰੀ ਦੇ 15 ਲੋੜਵੰਦ ਵਿਦਿਆਰਥੀਆਂ ਨੂੰ ਸ. ਬਰਜਿੰਦਰ ਸਿੰਘ ਢਾਹਾਂ, ਮੀਤ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਕੈਨੇਡਾ-ਇੰਡੀਆ ਐਜ਼ੂਕੇਸ਼ਨਲ ਸੁਸਾਇਟੀ ਅਤੇ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ ।
ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ, ਟਰੱਸਟ ਨੇ ਆਪਣੇ ਸਾਥੀ ਟਰੱਸਟੀਆਂ ਨਾਲ ਸ਼ਮਾਂ ਰੋਸ਼ਨ ਕਰਕੇ ਸਮਾਗਮ ਦੀ ਆਰਭੰਤਾ ਕੀਤੀ । ਉਹਨਾਂ ਨੇ ਬਰਸਰੀਜ਼ ਪ੍ਰਾਪਤ ਕਰਨ ਵਾਲੇ ਨਰਸਿੰਗ ਵਿਦਿਆਰਥੀਆਂ ਨੂੰ ਉਹਨਾਂ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਵਧੀਆ ਪੜ੍ਹਾਈ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕਰਨ ਪ੍ਰੇਰਿਆ ।
ਸ. ਬਰਜਿੰਦਰ ਸਿੰਘ ਢਾਹਾਂ ਨੇ ਬਰਸਰੀਜ਼ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀ ਅਤੇ ਕੈਨੇਡਾ-ਇੰਡੀਆ ਐਜ਼ੂਕੇਸ਼ਨ ਸੁਸਾਇਟੀ ਅਤੇ ਕੈਨੇਡਾ ਦੇ ਦਾਨੀਆਂ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ । ਉਹਨਾਂ ਦੱਸਿਆ ਕਿ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 15 ਵਿਦਿਆਰਥੀਆਂ ਨੂੰ 4 ਲੱਖ 50 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਨਤੀਜੇ ਆਉਣ ਉਪਰੰਤ ਕਾਲਜ ਦੇ ਟੌਪਰ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੀਆਂ ਸਕਾਲਰਸ਼ਿਪ ਵੀ ਦਿੱਤੀਆਂ ਜਾਣਗੀਆਂ । ਉਹਨਾਂ ਆਸ ਪ੍ਰਗਟਾਈ ਕਿ ਸਾਡੇ ਇਹ ਵਿਦਿਆਰਥੀ ਭਵਿੱਖ ਵਿਚ ਦੇਸ਼ ਅਤੇ ਵਿਦੇਸ਼ ਵਿਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਵਧੀਆ ਕੰਮ ਕਰਦੇ ਹੋਏ ਜੀਵਨ ਵਿਚ ਸਫਲ ਹੋਣਗੇ। । ਕਾਲਜ ਪ੍ਰਿੰਸੀਪਲ ਰਮਨਦੀਪ ਕੌਰ ਨੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਬਰਸਰੀਜ਼ ਦੇ ਰੂਪ ਵਿਚ ਪੜ੍ਹਾਈ ਦੀਆਂ ਫੀਸਾਂ ਦੇਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕਾਲਜ ਪ੍ਰਬੰਧਕਾਂ ਅਤੇ ਦਾਨੀਆਂ ਦਾ ਧੰਨਵਾਦ ਕੀਤਾ ।
ਇਸ ਸਮਾਰੋਹ ਦੌਰਾਨ ਸ. ਬਰਜਿੰਦਰ ਸਿੰਘ ਢਾਹਾਂ ਅਤੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਬਰਸਰੀਜ਼ ਭੇਟ ਕੀਤੀਆਂ। ਸਮਾਗਮ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਸਰੋਤਿਆ ਦਾ ਮਨ ਮੋਹ ਲਿਆ । ਸਹਾਇਕ ਪ੍ਰੌਫੈਸਰ ਵੰਦਨਾ ਬਸਰਾ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਟਰੱਸਟ ਵੱਲੋਂ ਕੈਨੇਡਾ ਇੰਡੀਆ ਐਜ਼ੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਦਿੱਤੀਆਂ ਜਾਣ ਵਾਲੀਆਂ ਬਰਸਰੀਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਟੇਜ ਸੰਚਾਲਨਾ ਕੀਤੀ । ਇਸ ਮੌਕੇ ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।