ਮਾਨਸਾ ਦੇ ਸਰਦੂਲਗੜ੍ਹ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਦੋ ਕਤਲਾਂ ਨਾਲ ਫੈਲੀ ਦਹਿਸ਼ਤ
ਅਣਪਛਾਤੇ ਹਮਲਾਵਰਾਂ ਨੇ ਕਾਕਾ ਸਿੰਘ ਅਤੇ ਉਸ ਦੇ ਨੌਕਰ ਨੂੰ ਗੋਲੀਆਂ ਨਾਲ ਭੁੰਨਿਆ; ਹਮਲਾਵਰ ਫ਼ਰਾਰ
ਸਰਦੂਲਗੜ੍ਹ (ਮਾਨਸਾ), 27 ਫਰਵਰੀ 2026- ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਮੁੜ ਸਵਾਲ ਖੜ੍ਹੇ ਕਰਦਿਆਂ ਮਾਨਸਾ ਦੇ ਸਰਦੂਲਗੜ੍ਹ ਵਿੱਚ ਅੱਜ ਸਵੇਰੇ ਇੱਕ ਖ਼ੂਨੀ ਖੇਡ ਖੇਡੀ ਗਈ। ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਦੋ ਵਿਅਕਤੀਆਂ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਕਾਰਨ ਕਾਕਾ ਸਿੰਘ ਅਤੇ ਉਸ ਦੇ ਨੌਕਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ। ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਸੀਸੀਟੀਵੀ (CCTV) ਕੈਮਰੇ ਖੰਗਾਲੇ ਜਾ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
Click to Follow Babushahi Facebook page →