ਸੁਰਜੀਤ ਸਿੰਘ ਕੌਲੀ ਗੁਰਦੁਆਰਾ ਕਰਹਾਲੀ ਸਾਹਿਬ ਦੇ ਮੈਨੇਜਰ ਨਿਯੁਕਤ
ਗੁਰਪ੍ਰੀਤ ਸਿੰਘ ਜਖਵਾਲੀ
ਡਕਾਲਾ/ਬਲਬੇੜ੍ਹਾ 1 ਮਾਰਚ 2026:- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀ ਅੰਤਰਿੰਗ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਲਏ ਗਏ ਫੈਸਲੇ ਦੀ ਰੋਸ਼ਨੀ ਹੇਠ, ਹੋਏ ਦਿਸ਼ਾ ਨਿਰਦੇਸ਼ਾ ਨੂੰ ਮੁੱਖ ਰੱਖਦਿਆਂ ਹੈਡ ਆਫਿਸ ਸ੍ਰੀ ਦਰਬਾਰ ਸਾਹਿਬ ਸ੍ਰੀ (ਅੰਮ੍ਰਿਤਸਰ) ਸਾਹਿਬ ਦੇ ਮੁੱਖ ਸਕੱਤਰ ਵੱਲੋ ਗੁਰੂ ਘਰਾਂ ਦੇ ਪ੍ਰਬੰਧਕੀ ਨਿਗਾਹ ਨੂੰ ਧਿਆਨ 'ਚ ਰੱਖਦੇ ਹੋਏ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ ਅਤੇ ਪ੍ਰਬੰਧਕੀ ਢਾਂਚੇ ਨਾਲ ਜੁੜੇ ਹੋਏ 18 ਦੇ ਕਰੀਬ ਮੁਲਾਜ਼ਮਾਂ ਦੀਆਂ ਡਿਊਟੀਆਂ 'ਚ ਅਦਲਾ ਬਦਲੀਆਂ ਕੀਤੀਆਂ ਗਈਆਂ ਹਨ, ਇਸੇ ਕੜੀ ਤਹਿਤ ਇਤਿਹਾਸਿਕ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ (ਪਟਿਆਲਾ) ਵਿਖੇ ਸੁਰਜੀਤ ਸਿੰਘ ਕੌਲੀ ਨੂੰ ਮੁੱਖ ਪ੍ਰਬੰਧਕ ਵਜੋਂ ਨਿਯੁਕਤ ਕੀਤਾ ਗਿਆ ਹੈ, ਇਸ ਮੌਕੇ ਬੀਤੇ ਕੱਲ ਗੁ: ਸਾਹਿਬ ਵਿਖੇ ਹਾਜ਼ਰ ਹੋ ਕੇ ਸੁਰਜੀਤ ਸਿੰਘ ਕੌਲੀ ਨੇ ਬਤੌਰ ਮੈਨੇਜਰ ਆਪਣਾ ਅਹੁਦਾ ਸੰਭਾਲਣ ਸਮੇਂ ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਨਯੋਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਦੀ ਰਹਿਮੋ ਕਰਾਮਾਤ ਤੋਂ ਇਲਾਵਾ ਸੱਭ ਤੋਂ ਵੱਧ ਉਹ ਗੁਰੂ ਸਾਹਿਬ ਜੀ ਦਾ ਕੋਟਾਨ ਕੋਟ ਧੰਨਵਾਦ ਕਰਦੇ ਹਨ, ਜਿਨਾਂ ਦੇ ਅਸ਼ੀਰਵਾਦ ਸਦਕਾ ਉਹਨਾਂ ਨੂੰ ਦੋ ਪਾਤਸ਼ਾਹੀਆਂ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੂਆਰਾ ਕਰਹਾਲੀ ਸਾਹਿਬ ਵਿਖੇ ਬਤੌਰ ਮੈਨੇਜਰ ਦੇ ਤੌਰ ਸੇਵਾ ਨਿਭਾਉਣ ਦਾ ਯੋਗ ਪ੍ਰਾਪਤ ਹੋਇਆ, ਉਹਨਾਂ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਤੇ ਅੱਗੇ ਤੋਂ ਵੀ ਪੂਰੀ ਸ਼ਰਧਾ ਤੇ ਸਤਿਕਾਰ ਸਹਿਤ ਸੰਗਤ ਦੇ ਸਹਿਯੋਗ ਨਾਲ ਗੁਰੂ ਘਰ ਦੀ ਮਾਣ ਮਰਿਆਦਾ ਨੂੰ ਮੁੱਖ ਰੱਖਦੇ ਹੋਏ ਪੂਰੇ ਸੁਚਜੇ ਢੰਗ ਨਾਲ ਸਮੁੱਚੇ ਪ੍ਰਬੰਧ ਦੀ ਜਿੰਮੇਵਾਰੀ ਨਿਭਾਉਣ ਲਈ ਹਰ ਸਮੇਂ ਸੰਗਤ ਦੀ ਸੇਵਾ 'ਚ ਤਤਪਰ ਰਹਿਣਗੇ।
Click to Follow Babushahi Facebook page →