ਗੁਰਦੁਆਰਾ ਸਿੰਘ ਸਭਾ ਸਰੀ ਵੱਲੋਂ ਵਿਸ਼ਵ ਸਿੱਖ ਵਾਤਾਵਰਣ ਦਿਵਸ ਮੌਕੇ ਵਿਸ਼ੇਸ਼ ਸਮਾਗਮ ਅਤੇ ਰੁੱਖ ਲਾਉਣ ਦੀ ਮੁਹਿੰਮ ਦਾ ਆਗਾਜ਼
ਹਰਦਮ ਮਾਨ
ਸਰੀ, 5 ਮਾਰਚ 2026- ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਰੀ ਵੱਲੋਂ ਸਿਟੀ ਆਫ਼ ਸਰੀ ਅਤੇ ਈਕੋਸਿੱਖ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਵਿਸ਼ਵ ਸਿੱਖ ਵਾਤਾਵਰਣ ਦਿਵਸ’ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਸਾਲਾਨਾ ਰੁੱਖ ਲਗਾਉਣ ਦੀ ਮੁਹਿੰਮ ਉਲੀਕੀ ਗਈ ਹੈ।
ਗੁਰਦੁਆਰਾ ਪ੍ਰਬੰਧਕਾਂ ਅਨੁਸਾਰ 8 ਮਾਰਚ, ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (8115 132 ਸਟਰੀਟ) ਵਿਖੇ ਭਾਈ ਗੁਰਸ਼ਰਨ ਸਿੰਘ ਵੱਲੋਂ ਕੁਦਰਤ ਵਿਸ਼ੇ 'ਤੇ ਕਥਾ ਵਿਚਾਰ ਕੀਤੀ ਜਾਵੇਗੀ। ਉਪਰੰਤ ਕੀਰਤਨ, ਸਾਖੀਆਂ ਅਤੇ ਮਾਹਿਰਾਂ ਦੇ ਭਾਸ਼ਣ ਹੋਣਗੇ। ਇਸ ਮੌਕੇ 'ਗੁਰਬਾਣੀ ਵਿੱਚ ਰੁੱਖ ਅਤੇ ਪੰਜਾਬ ਦੇ ਰੁੱਖ' ਵਿਸ਼ੇ 'ਤੇ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਸਮਾਗਮ ਦੇ ਮੁੱਖ ਬੁਲਾਰੇ ਸੈਲ-ਵਾਟੂਥ ਨੇਸ਼ਨ ਦੇ ਰਸਮੀ ਆਗੂ ਰੂਬੇਨ ਜਾਰਜ ਹੋਣਗੇ।
ਇਸੇ ਲੜੀ ਤਹਿਤ ਵਾਤਾਵਰਣ ਦੀ ਸੰਭਾਲ ਲਈ ਸਾਲਾਨਾ ਰੁੱਖ ਲਗਾਉਣ ਦੀ ਮੁਹਿੰਮ 14 ਮਾਰਚ, ਸ਼ਨੀਵਾਰ ਨੂੰ ਹੇਜ਼ਲਨਟ ਮੈਡੋਜ਼ ਕਮਿਊਨਿਟੀ ਪਾਰਕ (14069-68 ਐਵੇਨਿਊ) ਵਿਖੇ ਚਲਾਈ ਜਾਵੇਗੀ। ਪ੍ਰਬੰਧਕਾਂ ਵੱਲੋਂ ਸੰਗਤਾਂ ਅਤੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਸੇਵਾਦਾਰਾਂ ਵਜੋਂ ਸੇਵਾ ਨਿਭਾਉਣ ਦੀ ਅਪੀਲ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ ਇੱਛੁਕ ਸੱਜਣ 604-590-3232 'ਤੇ ਸੰਪਰਕ ਕਰ ਸਕਦੇ ਹਨ। ਇਹ ਉਪਰਾਲਾ ਗੁਰੂ ਸਾਹਿਬ ਦੇ ਕੁਦਰਤ ਨਾਲ ਪ੍ਰੇਮ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣ ਲਈ ਕੀਤਾ ਜਾ ਰਿਹਾ ਹੈ।
Click to Follow Babushahi Facebook page →