ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਭਰ 'ਚ ਖੇਡ ਮੇਲੇ ਸ਼ੁਰੂ ਕਰਵਾਏ ਗਏ ਹਨ: ਕੁਲਵੰਤ ਸਿੰਘ
ਮੋਹਾਲੀ 11 ਮਾਰਚ ਸ਼ੀਤਲਾ ਮਾਤਾ ਮੰਦਰ ਮੇਲਾ ਕਮੇਟੀ ਪਿੰਡ ਨਡਿਆਲੀ (ਮੋਹਾਲੀ) ਵੱਲੋਂ ਸਰਪੰਚ ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਨਡਿਆਲੀ ਵਿਖੇ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਵਿੰਦਰ ਸਿੰਘ ਸਰਪੰਚ ਦੀ ਸਮੁੱਚੀ ਟੀਮ ਖੇਡ ਮੇਲਾ ਕਰਵਾ ਰਹੀ ਹੈ, ਮਾਤਾ ਸੀਤਲਾ ਟੀਮ 'ਤੇ ਆਪਣਾ ਆਸ਼ੀਰਵਾਦ ਇਸੇ ਤਰ੍ਹਾਂ ਬਣਾਈ ਰੱਖੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੀਆਂ ਖੇਡਾਂ 'ਕਬੱਡੀ ਅਤੇ ਕੁਸ਼ਤੀਆਂ' ਪੂਰੀ ਤਰ੍ਹਾਂ ਜ਼ੋਰ-ਅਜ਼ਮਾਇਸ਼ ਦੀ ਖੇਡ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ਵਿੱਚ ਜੁਟੀ ਹੋਈ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਪੰਜਾਬ ਭਰ ਵਿੱਚ ਖੇਡ ਮੇਲੇ ਵੱਡੇ ਪੱਧਰ 'ਤੇ ਸ਼ੁਰੂ ਕੀਤੇ ਗਏ ਹਨ।
ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਲੋਕਾਂ ਦੇ ਸਹਿਯੋਗ ਤੇ ਆਸ਼ੀਰਵਾਦ ਸਦਕਾ ਹੀ ਇਹ ਸਭ ਕੁਝ ਸੰਭਵ ਹੋ ਸਕਿਆ ਹੈ। ਵਿਧਾਇਕ ਕੁਲਵੰਤ ਸਿੰਘ ਵੱਲੋਂ ਖੇਡ ਪ੍ਰਬੰਧਕਾਂ ਨੂੰ 31000 ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਸਰਕਾਰ ਦੀ ਤਰਫੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਚਲਦਿਆਂ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣਨ ਵੱਲ ਨੂੰ ਵਧ ਰਿਹਾ ਹੈ, ਨੌਜਵਾਨ ਵਰਗ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨ ਵੱਲ ਤੋਰਨ ਦੇ ਲਈ ਅਤੇ ਖਿਡਾਰੀਆਂ ਲਈ ਲੋੜੀਂਦੇ ਸਮਾਨ ਦੀ ਪੂਰਤੀ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਖੇਡ ਮੇਲਿਆਂ ਦੇ ਪ੍ਰਬੰਧਕਾਂ ਨੂੰ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਅਜਿਹੇ ਖੇਡ ਮੇਲੇ ਵੱਡੇ ਪੱਧਰ 'ਤੇ ਲਗਾਤਾਰ ਕਰਵਾਉਂਦੇ ਰਹਿਣ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਕਲਾ ਦੇ ਜੌਹਰ ਵਿਖਾਉਣ ਦਾ ਮੌਕਾ ਮਿਲਦਾ ਰਹੇ। ਇਸ ਮੌਕੇ 'ਤੇ ਲਖਮੀਰ ਕੁਮਾਰ, ਰੁਪਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਵੈਦਵਾਨ, ਗੁਰਪ੍ਰੀਤ ਸਿੰਘ ਬਰਿਆਲੀ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਸੁਰਿੰਦਰ ਸਿੰਘ ਰੋਡਾ ਸੁਹਾਣਾ, ਰਵਿੰਦਰ ਸਿੰਘ ਸ਼ਾਮਪੁਰ, ਤਰਲੋਚਨ ਸਿੰਘ ਮਟੌਰ, ਭੁਪਿੰਦਰ ਸਿੰਘ ਪੰਚ, ਕਰਮਜੀਤ ਕੁਮਾਰ ਸਰਪੰਚ, ਰਾਜਿੰਦਰ ਸਿੰਘ ਸਰਪੰਚ, ਜਗਦੇਵ ਸ਼ਰਮਾ, ਸੁਖਵਿੰਦਰ ਸਿੰਘ, ਲਵਲੇਸ਼ ਸਿੰਘ, ਧਰਮਪ੍ਰੀਤ ਸਿੰਘ ਮੈਂਬਰ ਪੰਚਾਇਤ ਵੀ ਹਾਜ਼ਰ ਰਹੇ।
Click to Follow Babushahi Facebook page →