ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਨਰਸਿੰਗ (ਪਹਿਲਾ ਸਾਲ) ਦੇ ਟੌਪਰ ਵਿਦਿਆਰਥੀ ਸਨਮਾਨਿਤ
ਬੰਗਾ : 11 ਮਾਰਚ 2026- ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਲਾਸ ਜੀ. ਐਨ.ਐਮ. ਪਹਿਲਾ ਸਾਲ ਦਾ ਸ਼ਾਨਦਾਰ ਨਤੀਜਾ ਸੌ ਫੀਸਦੀ ਆਇਆ ਹੈ ਅਤੇ ਸਾਰੇ ਵਿਦਿਆਰਥੀਆਂ ਅੱਵਲ ਦਰਜੇ ਵਿਚ ਪਾਸ ਹੋਏ ਹਨ । ਇਹ ਜਾਣਕਾਰੀ ਕਾਲਜ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਟੌਪਰ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਦਿੱਤੀ । ਸ. ਢਾਹਾਂ ਨੇ ਦੱਸਿਆ ਜੀ.ਐਨ.ਐਮ. ਨਰਸਿੰਗ ਪਹਿਲਾ ਸਾਲ ਵਿੱਚ ਮਨਰੀਤ ਕੌਰ ਢਿੱਲੋਂ ਪੁੱਤਰੀ ਜਗਦੀਪ ਸਿੰਘ ਢਿੱਲੋਂ-ਰਾਜਵਿੰਦਰ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਫਸਟ ਪੁਜ਼ੀਸ਼ਨ ਹਾਸਲ ਕੀਤੀ ਹੈ । ਦੂਜਾ ਸਥਾਨ ਮਨਦੀਪ ਕੌਰ ਪੁੱਤਰੀ ਸਤਨਾਮ ਸਿੰਘ-ਕਮਲਜੀਤ ਕੌਰ ਮਾਣਕਾਂ ਨੇ ਪ੍ਰਾਪਤ ਕੀਤਾ । ਜਦ ਕਿ ਤੀਜਾ ਸਥਾਨ ਦੋ ਵਿਦਿਆਰਥੀਆਂ ਕੋਮਲਪ੍ਰੀਤ ਕੌਰ ਪੁੱਤਰੀ ਬਹਾਦਰ ਸਿੰਘ-ਜਸਵਿੰਦਰ ਕੌਰ ਭੱਜਲ ਅਤੇ ਅਲੀਸ਼ਾ ਪੁੱਤਰੀ ਗੁਰਬਖਸ਼ ਸਿੰਘ-ਕੁਲਵਿੰਦਰ ਕੌਰ ਲਕਸੀਹਾਂ ਨੇ ਇੱਕੋ ਜਿਹੇ ਅੰਕ ਪ੍ਰਾਪਤ ਕਰਕੇ ਕੀਤਾ । ਇਸ ਸ਼ਾਨਦਾਰ ਨਤੀਜੇ ਲਈ ਸ. ਢਾਹਾਂ ਨੇ ਸਮੂਹ ਟਰੱਸਟ ਵੱਲੋਂ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਪ੍ਰਿੰਸੀਪਲ ਨੂੰ ਹਾਰਦਿਕ ਵਧਾਈਆਂ ਦਿੱਤੀਆਂ । ਉਹਨਾਂ ਨੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ, ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ । ਜੀ.ਐਨ.ਐਮ. ਪਹਿਲਾ ਸਾਲ ਦੇ ਟੌਪਰ ਵਿਦਿਆਰਥੀਆਂ ਦਾ ਸਨਮਾਨ ਕਰਨ ਮੌਕੇ ਕਲਾਸ ਇੰਚਾਰਜ ਰੀਤੂ, ਗੁਰਦੀਪ ਕੌਰ, ਸੰਦੀਪ ਕੌਰ ਸੂਦਨ, ਵੰਦਨਾ ਬਸਰਾ, ਮਨਦੀਪ ਕੌਰ, ਮੁਹੰਮਦ ਯੂਨਸ ਵਾਣੀ, ਸੁਨੀਤਾ ਲਖਵਾੜਾ, ਨੇਹਾ ਰਾਣੀ, ਰੁਪਿੰਦਰ ਸ਼ਰਮਾ (ਸਾਰੇ ਅਧਿਆਪਕ) ਅਤੇ ਵਿਦਿਆਰਥੀ ਹਾਜ਼ਰ ਸਨ। ਵਧੀਆ ਨਤੀਜਾ ਆਉਣ ਦੀ ਖੁਸ਼ੀ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ।
Click to Follow Babushahi Facebook page →