ਸਰੂਪ ਸਿੰਗਲਾ ਵੱਲੋਂ ਮੋਗਾ ਰੈਲੀ ਲਈ ਸਹਿਯੋਗ ਦੇਣ ਵਾਲੇ ਵਪਾਰੀਆਂ ਨੌਜਵਾਨਾਂ ਅਤੇ ਔਰਤਾਂ ਦਾ ਧੰਨਵਾਦ
ਅਸ਼ੋਕ ਵਰਮਾ
ਬਠਿੰਡਾ, 14 ਮਾਰਚ 2026 : ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਮੋਗਾ ਵਿਖੇ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੀ ਰੈਲੀ ਲਈ ਸਹਿਯੋਗ ਦੇਣ ਵਾਲੇ ਬਠਿੰਡਾ ਦੇ ਸਮੂਹ ਸ਼ਹਿਰੀਆਂ , ਵਪਾਰੀਆਂ, ਨੌਜਵਾਨਾਂ ਅਤੇ ਔਰਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸਿੰਗਲਾ ਨੇ ਕਿਹਾ ਕਿਲੀ ਚਹਿਲਾ ਵਿਖੇ ਹੋਈ ਇਸ ਰੈਲੀ ਨੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਨੀਂਹ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਿੰਨਾ ਉਤਸ਼ਾਹ ਲੋਕਾਂ ਵਿੱਚ ਅੱਜ ਦੇਖਿਆ ਗਿਆ ਹੈ ਉਹ ਇਸ ਤੋਂ ਪਹਿਲਾਂ ਕਦੇ ਵੀ ਨਹੀਂ ਸੀ ਜਿਸ ਤੋਂ ਜਾਹਰ ਹੈ ਕਿ ਲੋਕ ਪੰਜਾਬ ਵਿੱਚ ਡਬਲ ਇੰਜਨ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਾਸੀਆਂ ਨੇ ਵੀ ਇਸ ਰੈਲੀ ਲਈ ਉਹਨਾਂ ਦੀ ਉਮੀਦ ਤੋਂ ਵੱਧ ਉਤਸ਼ਾਹ ਦਿਖਾਇਆ ਹੈ ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ।
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਦਰਸਾ ਦਿੱਤਾ ਹੈ ਕਿ ਉਹ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਪਾਰੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਹਰ ਵਰਗ ਲਈ ਉਲੀਕੀਆਂ ਜਾਂਦੀਆਂ ਸਕੀਮਾਂ ਤੋਂ ਪ੍ਰਭਾਵਿਤ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਸ੍ਰੀ ਸਿੰਗਲਾ ਨੇ ਕਿਹਾ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੋਗਾ ਰੈਲੀ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਦੇਖ ਕੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦਿਆਂ ਨੂੰ ਮੁੱਖ ਰੱਖ ਕੇ 92 ਸੀਟਾਂ ਦੇ ਕੇ ਸਰਕਾਰ ਬਣਾਈ ਪਰ ਮੁੱਖ ਮੰਤਰੀ ਅਤੇ ਕੇਜਰੀਵਾਲ ਨੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਲੋਕ ਮੁੱਦਿਆਂ ਦੀ ਗੱਲ ਬੇਬਾਕੀ ਨਾਲ ਕਰਦੇ ਰਹਿਣਗੇ ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਬਠਿੰਡਾ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਜੋ ਮੋਗਾ ਰੈਲੀ ਵਿੱਚ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ।
Click to Follow Babushahi Facebook page →