ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ : MLA ਕੁਲਵੰਤ ਸਿੰਘ ਨੇ ਮੋਹਾਲੀ ਤੋਂ 12ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੋਹਾਲੀ 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦੇ ਚਲਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਬਸ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ 12ਵੀਂ ਬਸ ਨੂੰ ਤੀਰਥ ਯਾਤਰਾ ਦੇ ਲਈ ਰਵਾਨਾ ਕੀਤਾ ਗਿਆ, ਵਿਧਾਇਕ ਕੁਲਵੰਤ ਸਿੰਘ ਹੋਰਾਂ ਵਾਰਡ ਨੰਬਰ- 40 ਸੁਹਾਣਾ ਤੋਂ ਬੱਸ ਨੂੰ ਹਰੀ ਝੰਡੀ ਦਿੱਤੀ ਗਈ, ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਨਾਲ ਭਰੀ ਇਹ ਬਸ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਮੰਦਰ, ਜਲਿਆਂਵਾਲਾ ਬਾਗ ਅਤੇ ਬਾਘਾ ਬਾਰਡਰ ਦੋ ਰਾਤਾਂ ਅਤੇ ਤਿੰਨਾਂ ਵਿੱਚ ਯਾਤਰਾ ਪੂਰੀ ਕਰਕੇ ਵਾਪਸ ਆਵੇਗੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਜਿੱਥੇ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ, ਉੱਥੇ ਇਕੱਠਿਆਂ ਸਮਾਂ ਬਤੀਤ ਕਰਨ ਉਪਰੰਤ ਉਹਨਾਂ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੋਵੇਗੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਭਰ ਵਿੱਚੋਂ ਸ਼ਰਧਾਲੂਆਂ ਦੀਆਂ 60 ਤੇ ਕਰੀਬ ਬੱਸਾਂ ਰੋਜ਼ਾਨਾ ਤੀਰਥ ਯਾਤਰਾ ਤੇ ਜਾ ਰਹੀਆਂ ਹਨ ਅਤੇ ਲੋਕਾ ਦੀ ਮੰਗ ਤੇ ਹੀ ਇਸ ਯਾਤਰਾ ਯੋਜਨਾ ਨੂੰ ਅਗਾਹ ਵਧਾਇਆ ਜਾਵੇਗਾ ਤਾਂ ਕਿ ਕੋਈ ਵੀ ਸ਼ਰਧਾਲੂ ਤੀਰਥ ਯਾਤਰਾ ਤੋਂ ਵਾਂਝਾ ਨਾ ਰਹਿ ਸਕੇ, ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜੋ ਵਾਅਦੇ ਅਤੇ ਗਰੰਟੀਆਂ ਸੂਬੇ ਦੇ ਲੋਕਾਂ ਨਾਲ ਕੀਤੀਆਂ ਗਈਆਂ ਸਨ , ਉਹਨਾਂ ਨੂੰ ਪੂਰੇ ਕਰ ਲਿਆ ਗਿਆ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟਰੇਸ਼ਨ ਕੇਂਦਰਾਂ ਤੇ ਲੋੜੀਂਦੇ ਕਾਰਡ ਬਣਾਏ ਜਾ ਰਹੇ ਹਨ ,ਤਾਂ ਕਿ ਇਸ ਯੋਜਨਾ ਦਾ ਲਾਭ ਉਠਾਉਣ ਦੇ ਵਿੱਚ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਕਿਹਾ ਕਿ ਇਸ ਯੋਜਨਾ ਨੂੰ ਕਾਰਗਰ ਤਰੀਕੇ ਨਾਲ ਲਾਗੂ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਵੀ ਪਿੰਡ ਪੱਧਰ ਤੇ ਅਤੇ ਬੂਥਵਾਇਜ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਵਿੱਚ ਕਾਫੀ ਚੌਂਕ ਬਣ ਚੁੱਕੇ ਹਨ ਅਤੇ ਰਹਿ ਚੁੱਕੇ ਚੌਂਕਾਂ ਦਾ ਕੰਮ ਵੱਡੀ ਪੱਧਰ ਤੇ ਚੱਲ ਰਿਹਾ ਹੈ। ਅਤੇ ਜਿਨਾਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਮੋਹਾਲੀ ਸ਼ਹਿਰ ਦੀ ਖੂਬਸੂਰਤੀ ਬਰਕਰਾਰ ਰਹੇਗੀ ,ਉੱਥੇ ਟਰੈਫਿਕ ਦੀ ਸਮੱਸਿਆ ਤੇ ਵੀ ਕੰਟਰੋਲ ਕੀਤਾ ਜਾ ਸਕੇਗਾ, ਇਸ ਮੌਕੇ ਤੇ ਗੱਲਬਾਤ ਕਰਨ ਦੌਰਾਨ ਸਟੇਟ ਐਵਾਰਡੀ ਅਤੇ ਹਲਕਾ ਕੁਆਰਡੀਨੇਟਰ -ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਲੋਕੀ ਪਹਿਲ ਕਦਮੀ ਕਰਕੇ ਬੂਥ ਵਾਈਜ ਆਪੋ- ਆਪਣੇ ਨਾਮ ਦਰਜ ਕਰਵਾ ਰਹੇ ਹਨ, ਇਸ ਮੌਕੇ ਤੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੋਹਣਾ, ਸੁਰਿੰਦਰ ਸਿੰਘ ਰੋਡਾ, ਕੁਲਦੀਪ ਸਿੰਘ ਸਮਾਣਾ, ਗੋਬਿੰਦਰ ਮਿੱਤਲ ਚੇਅਰਮੈਨ (ਮਾਰਕੀਟ ਕਮੇਟੀ ),ਜਸਪਾਲ ਸਿੰਘ MC, ਕਮਲਜੀਤ ਕੌਰ ਸੋਹਣਾ, ਬਲਵਿੰਦਰ ਸਿੰਘ ਮੌਲੀ, ਗੁਰਦੀਪ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਵੀ ਹਾਜ਼ਰ ਸਨ ,
Click to Follow Babushahi Facebook page →