ਬਟਾਲਾ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਲੱਗਾ ਵਿਸ਼ੇਸ਼ ਕੈਂਪ
ਰੋਹਿਤ ਗੁਪਤਾ
ਬਟਾਲਾ, 16 ਮਾਰਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਜਾ ਰਹੀ ਹੈ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ ਬਟਾਲਾ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ।
ਬਟਾਲਾ ਵਿਖੇ ਵੱਖ ਵੱਖ ਵਾਰਡਾਂ ਵਿੱਚ ਲੱਗੇ ਵਿਸ਼ੇਸ਼ ਕੈਂਪ ਵਿੱਚ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਵਲੋਂ ਸ਼ਿਰਕਤ ਕੀਤੀ ਅਤੇ ਲੋਕਾਂ ਵਲੋਂ ਹੈਲਥ ਕਾਰਡ ਬਣਾਉਣ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਸੀ।
ਇਸ ਮੌਕੇ ਗੱਲ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ ਤਹਿਤ' ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਲੋੜ ਪੈਣ 'ਤੇ ਵਿਅਕਤੀ ਆਪਣੀ ਬਿਮਾਰੀ ਦਾ ਇਲਾਜ ਕਰਵਾ ਸਕਦਾ ਹੈ, ਜਿਸ ਲਈ 10 ਲੱਖ ਰੁਪਏ ਤੱਕ ਕੈਸ਼ਲੈੱਸ ਦੀ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ, ਸਿੱਖਿਆ, ਮੁਫ਼ਤ ਬਿਜਲੀ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ।
Click to Follow Babushahi Facebook page →