ਰਿਟੇਲ ਕੈਮਿਸਟ ਐਸੋਸੀਏਸ਼ਨ ਨੇ ਲਿਆ ਜਨਰਲ ਹਾਊਸ ਦੀ ਮੀਟਿੰਗ ਬਠਿੰਡਾ ਵਿਖੇ ਕਰਵਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 17 ਮਾਰਚ 2026 ਰਿਟੇਲ ਕੈਮਿਸਟ ਐਸੋਸੀਏਸ਼ਨ ਅਹੁਦੇਦਾਰਾਂ ਦੀ ਮੀਟਿੰਗ ਐਸੋਸੀਏਸ਼ਨ ਦੇ
ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਕੋਈ ਜਿਸ ਵਿੱਚ ਜਰਨਲ ਹਾਊਸ ਦੀ ਮੀਟਿੰਗ 22 ਮਾਰਚ ਨੂੰ ਬਠਿੰਡਾ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਰਿਟੇਲ ਕੈਮਿਸਟ ਐਸੋਸੀਏਸ਼ਨ (Affiliated With TBDCA, PCA & AIOCD) ਬਠਿੰਡਾ ਵੱਲੋਂ 22 ਮਾਰਚ, ਦਿਨ ਐਤਵਾਰ ਨੂੰ ਦੁਪਹਿਰ 2.30 ਵਜੇ ਟੀਚਰ ਹੋਮ ਬਠਿੰਡਾ ਵਿਖੇ ਜਨਰਲ ਹਾਊਸ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਐਸੋਸੀਏਸ਼ਨ ਨਾਲ ਜੁੜੇ ਸਾਰੇ ਮੈਂਬਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇਗੀ ਅਤੇ ਵਪਾਰ ਨਾਲ ਸੰਬੰਧਿਤ ਮਹੱਤਵਪੂਰਨ ਮਸਲਿਆਂ ’ਤੇ ਸਰਵਸੰਮਤੀ ਨਾਲ ਫੈਸਲੇ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ ਜਾਵੇਗਾ। ਜਿਨ੍ਹਾਂ ਕੰਪਨੀਆਂ ਵੱਲੋਂ ਤਹਿ ਕੀਤੇ ਮਾਰਜਨ ਤੋਂ ਘੱਟ ਰੇਟ ਦਿੱਤੇ ਜਾ ਰਹੇ ਹਨ, ਉਹਨਾਂ ਨੂੰ ਪੂਰਾ ਕਰਵਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹੋਲਸੇਲ ਲਾਇਸੈਂਸ ਰੱਖਣ ਵਾਲਿਆਂ ਵੱਲੋਂ ਰੀਟੇਲਿੰਗ ਕਰਨ ਦੇ ਮਾਮਲੇ ’ਤੇ ਵੀ ਗੰਭੀਰ ਚਰਚਾ ਕੀਤੀ ਜਾਵੇਗੀ।ਇਸ ਮੌਕੇ ਕੇਂਦਰੀ ਜਨ ਔਸ਼ਧੀ ਮੈਡੀਕਲ ਸਟੋਰਾਂ ਵੱਲੋਂ ਸਿਰਫ ਅਲਾਟਿਡ ਦਵਾਈਆਂ ਹੀ ਵੇਚਣ ਤੇ ਦੂਜੇ ਮੈਡੀਕਲ ਵਾਲਿਆਂ ਦੀਆਂ ਦਵਾਈਆਂ ਨਾ ਦੇਣ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਦਵਾਈਆਂ ਦੇ ਬ੍ਰੇਕੇਜ਼ ਅਤੇ ਐਕਸਪਾਇਰੀ ਨਾਲ ਸੰਬੰਧਿਤ ਮੁੱਦਿਆਂ ਨੂੰ ਵੀ ਉਠਾਇਆ ਜਾਵੇਗਾ ਅਤੇ ਇਸ ਦੇ ਹੱਲ ਲਈ ਸੰਭਾਵਿਤ ਫੈਸਲੇ ਲਏ ਜਾਣਗੇ।
ਇਸ ਤੋਂ ਇਲਾਵਾ ਦਵਾਈਆਂ ਦੀਆਂ ਦੁਕਾਨਾਂ ’ਤੇ ਲੱਗੇ ਡਿਸਕਾਉਂਟ ਬੋਰਡ ਹਟਾਉਣ ਦੇ ਮਾਮਲੇ ’ਤੇ ਵੀ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ। ਅੰਤ ਵਿੱਚ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਣ, ਤਾਂ ਜੋ ਸਾਰੇ ਮੁੱਦਿਆਂ ’ਤੇ ਸਾਂਝੇ ਤੌਰ ’ਤੇ ਫੈਸਲੇ ਕਰਕੇ ਵਪਾਰ ਦੀ ਭਲਾਈ ਲਈ ਅਗਲੇ ਕਦਮ ਚੁੱਕੇ ਜਾ ਸਕਣ।ਇਸ ਮੌਕੇ ਆਰਸੀਏ ਦੇ ਜਨਰਲ ਸਕੱਤਰ ਸਮਸ਼ੇਰ ਸਿੰਘ, ਚੇਅਰਮੈਨ ਪ੍ਰੀਤਮ ਸਿੰਘ ਵਿਰਕ, ਸੀਨੀਅਰ ਉਪ ਪ੍ਰਧਾਨ ਗੁਰਜਿੰਦਰ ਸਿੰਘ ਸ਼ਾਹਣੀ, ਉੱਪ ਪ੍ਰਧਾਨ ਹਰਮੇਲ ਸਿੰਘ ਅਤੇ ਸੁਰੇਸ਼ ਤਾਈਲ, ਕੈਸ਼ੀਅਰ ਪੋਰਿੰਦਰ ਸਿੰਗਲਾ, ਕੈਸ਼ੀਅਰ/ਸਕੱਤਰ ਰਾਜ ਕੁਮਾਰ ਸਿੰਗਲਾ, ਸਕੱਤਰ ਵਿਜੈ ਜਿੰਦਲ, ਅਸ਼ੋਕ ਕੁਮਾਰ ਵਿੱਕੀ ਅਤੇ ਬਲਜੀਤ ਸਿੰਘ ਵੀ ਮੌਜੂਦ ਸਨ।
Click to Follow Babushahi Facebook page →