ਮੰਤਰੀ ਕਟਾਰੂਚੱਕ ਦਾ ਗੈਸ ਏਜੰਸੀ 'ਤੇ ਵੱਡਾ ਐਕਸ਼ਨ; ਦੀਨਾਨਗਰ ਦੇ ਤਾਰਾਗੜ੍ਹ 'ਚ ਕੀਤੀ ਛਾਪੇਮਾਰੀ, ਸਖ਼ਤ ਕਾਰਵਾਈ ਦੇ ਹੁਕਮ
ਦੀਨਾਨਗਰ/ਗੁਰਦਾਸਪੁਰ, 19 ਮਾਰਚ 2026: ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦੀਨਾਨਗਰ ਦੇ ਇਲਾਕੇ ਵਿੱਚ ਸਥਿਤ ਇੱਕ ਗੈਸ ਏਜੰਸੀ 'ਤੇ ਅਚਾਨਕ ਛਾਪੇਮਾਰੀ ਕੀਤੀ ਗਈ। ਮੰਤਰੀ ਵੱਲੋਂ ਇਹ ਕਦਮ ਇਲਾਕੇ ਦੇ ਲੋਕਾਂ ਵੱਲੋਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਚੁੱਕਿਆ ਗਿਆ ਹੈ।
ਇਹ ਕਾਰਵਾਈ ਦੀਨਾਨਗਰ ਦੇ ਤਾਰਾਗੜ੍ਹ ਸਥਿਤ ਗੈਸ ਏਜੰਸੀ 'ਤੇ ਕੀਤੀ ਗਈ ਹੈ। ਕਾਫ਼ੀ ਸਮੇਂ ਤੋਂ ਖਪਤਕਾਰਾਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸੀ ਕਿ ਉਨ੍ਹਾਂ ਨੂੰ ਸਮੇਂ ਸਿਰ ਗੈਸ ਸਿਲੰਡਰ ਨਹੀਂ ਮਿਲ ਰਹੇ ਅਤੇ ਉਹ ਬੇਹੱਦ ਪਰੇਸ਼ਾਨ ਹੋ ਰਹੇ ਸਨ। ਮੰਤਰੀ ਕਟਾਰੂਚੱਕ ਨੇ ਖ਼ੁਦ ਏਜੰਸੀ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੌਕੇ 'ਤੇ ਹੀ ਮੌਜੂਦ ਅਧਿਕਾਰੀਆਂ ਨੂੰ ਏਜੰਸੀ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਖ਼ੱਜਲ-ਖ਼ੁਆਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਨਤਕ ਸਹੂਲਤਾਂ ਵਿੱਚ ਅੜਿੱਕਾ ਡਾਹੁਣ ਵਾਲਿਆਂ ਵਿਰੁੱਧ ਅਜਿਹੀ ਮੁਹਿੰਮ ਜਾਰੀ ਰਹੇਗੀ।
Click to Follow Babushahi Facebook page →