ਡਾ. ਬਲਜੀਤ ਕਮਲ ਨੇ ਨਵੇਂ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 19 ਮਾਰਚ 2026
ਡਾ. ਬਲਜੀਤ ਕਮਲ ਨੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਡਾ. ਬਲਜੀਤ ਕਮਲ ਨੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਮਿਤੀ 14 ਦਸੰਬਰ 2009 ਨੂੰ ਸਿਵਲ ਹਸਪਤਾਲ, ਸੰਗਰੂਰ ਤੋਂ ਕੀਤੀ ਸੀ। ਇਸ ਤੋਂ ਬਾਅਦ ਮਿਤੀ ਅਗਸਤ 2012 ਵਿੱਚ ਉਨ੍ਹਾਂ ਦਾ ਤਬਾਦਲਾ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਹੋ ਗਿਆ, ਜਿੱਥੇ ਉਨ੍ਹਾਂ ਨੇ ਤਕਰੀਬਨ ਡੇਢ ਸਾਲ ਆਪਣੀਆਂ ਸੇਵਾਵਾਂ ਨਿਭਾਈਆਂ। ਉਪਰੰਤ, ਉਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ, ਮੁਕੰਦਪੁਰ ਵਿਖੇ ਤਾਇਨਾਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਲਗਭਗ 14 ਸਾਲ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾਈਆਂ। ਹੁਣ ਪਦੋਨਤੀ ਉਪਰੰਤ ਉਨ੍ਹਾਂ ਨੇ ਮਿਤੀ 19 ਮਾਰਚ 2026 ਨੂੰ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਸਹਾਇਕ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਹੈ।
ਇਸ ਮੌਕੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਡਾ. ਬਲਜੀਤ ਕਮਲ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਬਲਜੀਤ ਕਮਲ ਨੇ ਕਿਹਾ ਕਿ ਮਾਣਯੋਗ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਤੱਕ ਮਿਆਰੀ ਅਤੇ ਸੁਗਮ ਸਿਹਤ ਸੇਵਾਵਾਂ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਸਾਰੇ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚਿਆਂ ਨੂੰ ਸਮੇਂ ਸਿਰ ਪ੍ਰਾਪਤ ਕਰਨਾ ਯਕੀਨੀ ਬਣਾਉਣਗੇ।
ਇਸ ਦੌਰਾਨ ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਅਤੇ ਪੀ.ਏ. ਟੂ ਸਿਵਲ ਸਰਜਨ ਅਜੇ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Click to Follow Babushahi Facebook page →