ਨਵੋਦਿਆ ਵਿਦਿਆਲਾ ਵਿੱਚ ਸਿਲੈਕਸ਼ਨ ਹੋਣ ਤੇ ਸਨਮਾਨਿਤ ਕੀਤਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 20 ਮਾਰਚ 2026
ਸਰਕਾਰੀ ਪ੍ਰਾਇਮਰੀ ਸਕੂਲ ਬੜਵਾ ਵਿਖੇ ਉਸ ਸਮੇਂ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਜਦੋਂ ਸਕੂਲ ਵਿੱਚ ਪੜ੍ਹਦੇ ਵਿਦਿਆਰਥੀ ਅਰਵਿੰਦ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਨਵੋਦਿਆ ਵਿਦਿਆਲਾ ਦੇ ਆਏ ਨਤੀਜੇ ਵਿੱਚ ਜ਼ਿਲ੍ਹੇ ਵਿੱਚੋ 29ਵਾਂ ਰੈਂਕ ਪ੍ਰਾਪਤ ਕਰਕੇ ਸਕੂਲ,ਪਿੰਡ ਅਤੇ ਮਾਪਿਆਂ ਦਾ ਮਾਣ ਵਧਾਇਆ। ਨਵੋਦਿਆ ਵਿੱਚ ਸਿਲੈਕਟ ਹੋਣ ਤੋਂ ਬਾਅਦ ਸਕੂਲ ਪਹੁੰਚੇ ਵਿਦਿਆਰਥੀ ਦਾ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਸ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਹੌਸਲਾ ਅਫ਼ਜਾਈ ਕੀਤੀ ਗਈ।
ਇਸ ਮੌਕੇ ਦਵਿੰਦਰ ਸਿੰਘ ਸੈਂਟਰ ਹੈੱਡ ਟੀਚਰ ਨੇ ਵਿਦਿਆਰਥੀ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਂਟ ਕਰਦਿਆਂ ਕਿਹਾ ਕਿ ਇਹ ਕਾਮਯਾਬੀ ਇੱਕਲੇ ਵਿਦਿਆਰਥੀ ਦੀ ਨਹੀਂ ਹੈ,ਸਗੋਂ ਅਧਿਆਪਕਾਂ ਦੀ ਲਗਨ ਅਤੇ ਸਖ਼ਤ ਮਿਹਨਤ,ਮਾਪਿਆਂ ਦੇ ਸਹਿਯੋਗ ਦਾ ਵੀ ਨਤੀਜਾ ਹੈ। ਇਸ ਮੌਕੇ ਗੁਰਦਿਆਲ ਮਾਨ ਬਲਾਕ ਰਿਸੋਰਸ ਪਰਸਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੋਦਿਆ ਅਤੇ ਕੇਂਦਰੀਆਂ ਵਿਦਿਆਲਾ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਹੀ ਦਾਖਲਾ ਮਿਲਦਾ ਹੈ,ਜਿਹੜੇ ਵਿਦਿਆਰਥੀ ਆਪਣੀ ਪੰਜਵੀਂ ਦੀ ਪ੍ਰੀਖਿਆ ਸਰਕਾਰੀ ਸਕੂਲ ਤੋਂ ਪਾਸ ਕਰਦੇ ਹਨ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਵੀ ਪ੍ਰੇਰਿਤ ਕਰਦੇ ਹੋਏ ਕਿਹਾ ਆਪਣੇ ਬੱਚਿਆਂ ਦੇ ਸੁਨਿਹਰੀ ਅਤੇ ਉੱਜਵਲ ਭਵਿੱਖ ਲਈ ਸਾਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਹੀ ਦਾਖਲ ਕਰਵਾਉਣੇ ਚਾਹੀਦੇ ਹਨ।ਇਸ ਮੌਕੇ ਉਨ੍ਹਾਂ ਦੇ ਜਸਵਿੰਦਰ ਕੌਰ ਕਲਾਸ ਇਚਾਰਜ,ਲਖਵਿੰਦਰ ਕੌਰ ਅਤੇ ਜਤਿੰਦਰ ਕੌਰ ਵੀ ਹਾਜ਼ਰ ਸਨ।
Click to Follow Babushahi Facebook page →