ਸਿੱਖਿਆ ਮੰਤਰੀ ਦੀ ਵਾਅਦਾ ਖਿਲਾਫੀ ਕਾਰਨ 6-7 ਅਪ੍ਰੈਲ ਨੂੰ ਪੁਤਲੇ ਫੂਕਣ ਦਾ ਫੈਸਲਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਮਾਰਚ 2026
ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਅਧਿਆਪਕ ਜਥੇਬੰਦੀਆਂ ਪੰਜਾਬ ਦੀ ਵਰਚੁਅਲ ਮੀਟਿੰਗ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਸੁਰਿੰਦਰ ਕੰਬੋਜ, ਦਿਗਵਿਜੇ ਪਾਲ ਸ਼ਰਮਾ, ਬਾਜ ਸਿੰਘ ਖਹਿਰਾ, ਕ੍ਰਿਸ਼ਨ ਸਿੰਘ ਦੁੱਗਾਂ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਹਰਭਜਨ ਸਿੰਘ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਗੁਰਬਿੰਦਰ ਸਿੰਘ ਸਸਕੌਰ, ਰੇਸ਼ਮ ਸਿੰਘ, ਨਵਪ੍ਰੀਤ ਸਿੰਘ ਬੱਲੀ, ਮਹਿੰਦਰ ਸਿੰਘ ਕੌੜਿਆਂਵਾਲੀ, ਕੁਲਵਿੰਦਰ ਸਿੰਘ, ਰਮਨ ਕੁਮਾਰ, ਪਰਵਿੰਦਰ ਭਾਰਤੀ, ਐਨ ਡੀ ਤਿਵਾੜੀ ਆਦਿ ਹਾਜ਼ਰ ਸਨ।
ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਸਿੱਖਿਆ ਮੰਤਰੀ ਵਲੋਂ ਵਿਧਾਨ ਸਭਾ ਵਿੱਚ ਟੈੱਟ ਸਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਵਾਅਦਾ ਖਿਲਾਫੀ ਵਿਰੁੱਧ ਅਧਿਆਪਕ ਜਥੇਬੰਦੀਆਂ ਵਲੋਂ 6 - 7 ਅਪ੍ਰੈਲ ਨੂੰ ਜਿਲ੍ਹਾ ਪੱਧਰ 'ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ।
Click to Follow Babushahi Facebook page →