ਸ਼ਹਿਰੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਗੁਰਸੇਵਕ ਮਾਨ ਹੋਏ ਗੁਰੂ ਚਰਨਾਂ ਵਿੱਚ ਨਤਮਸਤਕ
ਅਸ਼ੋਕ ਵਰਮਾ
ਬਠਿੰਡਾ, 30 ਮਾਰਚ 2026 : ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਗੁਰਸੇਵਕ ਸਿੰਘ ਮਾਨ ਨੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਸਥਾਨਕ ਆਗੂਆਂ ਦੇ ਨਾਲ ਗੁਰਦੁਆਰਾ ਸ੍ਰੀ ਕਿਲਾ ਮੁਬਾਰਕ ਸਾਹਿਬ ਅਤੇ ਪੋਸਟ ਆਫਿਸ ਬਾਜ਼ਾਰ ਸਥਿਤ ਹਨੁਮਾਨ ਮੰਦਰ ਵਿਖੇ ਮੱਥਾ ਟੇਕਣ ਪਹੁੰਚੇ। ਇਸ ਮੌਕੇ ਗੁਰਸੇਵਕ ਸਿੰਘ ਮਾਨ ਨੇ ਆਪਣੀ ਨਵੀਂ ਜਿੰਮੇਵਾਰੀ ਲਈ ਵਾਹਿਗੁਰੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਗਏ ਭਰੋਸੇ ’ਤੇ ਖਰੇ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਇਹ ਵੀ ਪ੍ਰਣ ਕੀਤਾ ਕਿ ਬਠਿੰਡਾ ਸ਼ਹਿਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਨਾਲ ਲੈ ਕੇ ਚਲਣਗੇ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ,ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ ਅਤੇ ਗੁਰਪ੍ਰੀਤ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।
Click to Follow Babushahi Facebook page →