ਮੇਰਾ ਘਰ ਮੇਰੇ ਨਾਮ ਪ੍ਰੋਗਰਾਮ ਤਹਿਤ ਪਿੰਡ ਰਾਇਕੇ ਕਲਾਂ ਵਿੱਚ ਘਰਾਂ ਦੇ ਮਾਲਕਾਨਾ ਕਾਰਡ ਵੰਡੇ
ਅਸ਼ੋਕ ਵਰਮਾ
ਬਠਿੰਡਾ, 30 ਮਾਰਚ 2026 : "ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਅੱਜ ਰਾਇਕੇ ਕਲਾਂ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਲਕੀਅਤ ਸਬੰਧੀ ਕਾਰਡ ਘਰਾਂ ਦੇ ਮਾਲਕਾਂ ਨੂੰ ਵੰਡੇ ਗਏ। ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਅਤੇ ਜ਼ਮੀਨਾਂ ਦਾ ਕਾਨੂੰਨੀ ਹੱਕ ਦੇਣਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਯਕੀਨੀ ਬਣੇਗੀ।
ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ ਸ਼ਿੰਦਾ ਇਸ ਮੌਕੇ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਦੱਸਿਆ ਕਿ ਦਿਹਾਤੀ ਹਲਕੇ ਦੇ ਕੁਲ 550 ਲੋਕਾਂ ਨੂੰ ਕਾਰਡ ਵੰਡੇ ਜਾਣੇ ਹਨ ਜਿਨ੍ਹਾਂ ਵਿੱਚੋਂ 212 ਨੂੰ ਵਾਰਡ ਵੰਡਣ ਦੀ ਸ਼ੁਰੂਆਤ ਅੱਜ ਕੀਤੀ ਗਈ ।
ਮਲਕੀਅਤ ਕਾਰਡ ਵੰਡੇ ਗਏ ਅਤੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਭਾਗ ਲਿਆ। ਇਸ ਮੌਕੇ ਤੇ ਤਹਿਸੀਲਦਾਰ ਕੰਵਲਦੀਪ ਸਿੰਘ ਅਤੇ ਪਟਵਾਰੀ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।
ਆਪਣੇ ਸੰਬੋਧਨ ਦੌਰਾਨ ਸ਼੍ਰੀ ਜਸਵਿੰਦਰ ਸਿੰਘ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਤੀਬਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਹੈ ਅਤੇ ਇਸ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਕਿਸਾਨਾਂ ਦੀਆਂ ਮੋਟਰਾਂ ਲਈ ਲਗਾਤਾਰ ਬਿਜਲੀ ਦੇ ਨਾਲ ਨਾਲ ਘਰੇਲੂ ਖਪਤਕਾਰਾਂ ਲਈ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਨੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ।
ਇਸ ਮੌਕੇ ਤੇ ਨਸ਼ਾ ਮੁਕਤੀ ਮੁਹਿੰਮ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖਿਆ, ਖੇਡਾਂ ਅਤੇ ਚੰਗੀਆਂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।
Click to Follow Babushahi Facebook page →