ਸੁਲਤਾਨਪੁਰ ਲੋਧੀ: ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਮੌਤ, ਇਲਾਕੇ ‘ਚ ਚਿੰਤਾ ਦੀ ਲਹਿਰ!
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 31 ਮਾਰਚ 2026: ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਸੁਲਤਾਨਪੁਰ ਰੁਰਲ ਦੇ ਰਹਿਣ ਵਾਲੇ ਕਰੀਬ 20 ਸਾਲਾ ਨੌਜਵਾਨ ਅਮਿਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅਮਿਤ ਦੀ ਅਚਾਨਕ ਤਬੀਅਤ ਵਿਗੜਣ ‘ਤੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ, ਜਿਸ ਕਾਰਨ ਮਾਮਲਾ ਸ਼ੱਕੀ ਬਣ ਗਿਆ ਹੈ।
ਘਟਨਾ ਤੋਂ ਬਾਅਦ ਦੁਖੀ ਪਰਿਵਾਰਿਕ ਮੈਂਬਰ ਹਸਪਤਾਲ ਪਹੁੰਚ ਗਏ ਅਤੇ ਮਾਹੌਲ ਗਮਗੀਨ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਹਿਰਾ ਦੁੱਖ ਅਤੇ ਅਨਿਸ਼ਚਿਤਤਾ ਦਾ ਮਾਹੌਲ ਹੈ।
Click to Follow Babushahi Facebook page →