ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਅਮਰਜੀਤ ਸਿੰਘ ਕਾਲੇਕੇ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ
ਬਲਰਾਜ ਸਿੰਘ ਰਾਜਾ
ਬਾਬਾ ਬਕਾਲਾ ਸਾਹਿਬ , 1 ਅਪ੍ਰੈਲ 2026 : ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਢਾਂਚੇ ਦਾ ਵਿਸਥਾਰ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਪੜੇ ਲਿਖੇ ਨੌਜਵਾਨ ਆਗੂ ਅਤੇ ਬੇਬਾਕ ਬੁਲਾਰੇ ਅਮਰਜੀਤ ਸਿੰਘ ਕਾਲੇਕੇ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਐੱਮ ਏ ਰਾਜਨੀਤੀ ਸ਼ਾਸਤਰ ਅਤੇ ਐਮ ਏ ਇੰਗਲਿਸ਼ ਤੱਕ ਦੀ ਪੜਾਈ ਕਰ ਚੁੱਕੇ ਅਮਰਜੀਤ ਸਿੰਘ ਕਾਲੇਕੇ ਲੰਮੇ ਸਮੇਂ ਤੋਂ ਰਾਜਨੀਤੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਅਤੇ ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਅਤੇ ਇਹ ਨਿਯੁਕਤੀ ਨਾ ਸਿਰਫ਼ ਉਨ੍ਹਾਂ ਦੀ ਕਾਬਲੀਅਤ ਅਤੇ ਮਿਹਨਤ ਦੀ ਕਦਰ ਹੈ, ਸਗੋਂ ਨੌਜਵਾਨ ਤਾਕਤ ‘ਤੇ ਪਾਰਟੀ ਦੇ ਭਰੋਸੇ ਨੂੰ ਵੀ ਦਰਸਾਉਂਦੀ ਹੈ। ਓਹਨਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਮਜ਼ਬੂਤ ਖੇਤਰੀ ਧਿਰ ਦੀ ਲੋੜ ਹੈ ਜਿਹੜੀ ਪੰਜਾਬ ਵਿੱਚ ਫੈਲੇ ਨਸ਼ੇ,ਭ੍ਰਿਸ਼ਟਾਚਾਰ ਅਤੇ ਕਨੂੰਨ ਵਿਵਸਥਾ ਨੂੰ ਠੀਕ ਕਰ ਸਕੇ।
ਓਹਨਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਬਖੂਬੀ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੀ ਆਵਾਜ਼ ਬਣਕੇ ਸੱਚਾਈ ਨਾਲ ਖੜ੍ਹੇ ਰਹਿਣਗੇ।
Click to Follow Babushahi Facebook page →