ਚੇਅਰਮੈਨ ਅਜੇ ਸਿੰਘ ਲਿਬੜਾ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 5 ਅਪ੍ਰੈਲ 2026 : ਪੱਤਰਕਾਰ ਰਣਬੀਰ ਕੁਮਾਰ ਜੱਜੀ ਜੀ ਦੇ ਭਰਾ ਸਤੀਸ਼ ਕੁਮਾਰ ਕਾਲਾ ਜੀ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਵੱਲੋਂ ਸ਼ਿਰਕਤ ਕਰਕੇ ਦੁਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ , ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਖਾਸ ਤੌਰ ‘ਤੇ ਪਹੁੰਚੇ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ , ਚੇਅਰਮੈਨ ਲਿਬੜਾ ਨੇ ਆਪਣੇ ਸੰਵੇਦਨਸ਼ੀਲ ਸੰਬੋਧਨ ਦੌਰਾਨ ਕਿਹਾ ਕਿ ਸਤੀਸ਼ ਕੁਮਾਰ ਕਾਲਾ ਜੀ ਇਕ ਨੇਕ ਦਿਲ ਅਤੇ ਸਮਾਜਸੇਵੀ ਵਿਅਕਤੀ ਸਨ, ਜਿਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ , ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਸਹਿਣਸ਼ਕਤੀ ਅਤੇ ਹਿੰਮਤ ਦੇਵੇ
ਇਸ ਅੰਤਿਮ ਅਰਦਾਸ ਸਮਾਗਮ ਵਿੱਚ ਹੋਰ ਵੀ ਕਈ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ ਅਤੇ ਮਰਹੂਮ ਨੂੰ ਸ਼ਰਧਾਂਜਲੀ ਭੇਟ ਕੀਤੀ , ਸਮਾਗਮ ਦਾ ਮਾਹੌਲ ਗਮਗੀਨ ਰਿਹਾ ਅਤੇ ਹਰ ਅੱਖ ਨਮੀਨ ਦਿਖਾਈ ਦਿੱਤੀ
Click to Follow Babushahi Facebook page →