ਵੱਡੀ ਖ਼ਬਰ: 2 IAS ਅਫ਼ਸਰ ਮੁਅੱਤਲ
ਬੈਂਕ ਧੋਖਾਧੜੀ ਮਾਮਲੇ 'ਚ ਹਰਿਆਣਾ ਸਰਕਾਰ ਦੀ ਵੱਡੀ ਕਾਰਵਾਈ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 9 ਅਪ੍ਰੈਲ 2026: ਹਰਿਆਣਾ ਸਰਕਾਰ ਨੇ ਬੈਂਕ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦੋ ਆਈ.ਏ.ਐਸ. (IAS) ਅਫ਼ਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਫ਼ਸਰਾਂ ਵਿੱਚ ਆਰ.ਕੇ. ਸਿੰਘ ਅਤੇ ਪ੍ਰਦੀਪ ਕੁਮਾਰ ਦੇ ਨਾਂ ਸ਼ਾਮਲ ਹਨ। ਸਰਕਾਰ ਵੱਲੋਂ ਇਹ ਕਾਰਵਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕੀਤੀ ਗਈ ਮੰਨੀ ਜਾ ਰਹੀ ਹੈ।
Click to Follow Babushahi Facebook page →