Punjab Breaking : ਨਸ਼ਾ ਤੇ ਹਥਿਆਰਾਂ ਦਾ ਨੈੱਟਵਰਕ ਬੇਨਕਾਬ
6.5 ਕਿਲੋ ਹੈਰੋਇਨ ਬਰਾਮਦ
ਬਟਾਲਾ, 11 ਅਪ੍ਰੈਲ, 2026 : ਬਟਾਲਾ ਪੁਲਿਸ ਨੇ ਇੱਕ ਅੰਤਰ-ਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਹੈਰੋਇਨ: 6.5 ਕਿਲੋਗ੍ਰਾਮ, ਇੱਕ .30 ਕੈਲੀਬਰ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ, 1 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ।
ਬਟਾਲਾ ਦੇ ਥਾਣਾ ਸਿਵਲ ਲਾਈਨਜ਼ ਵਿਖੇ ਇਸ ਮਾਮਲੇ ਵਿੱਚ ਐਫਆਈਆਰ (FIR) ਦਰਜ ਕਰ ਲਈ ਗਈ ਹੈ।
Click to Follow Babushahi Facebook page →