ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੈਕਟਰ-20 ਦੀਆਂ ਪਾਰਕਾਂ ਵਿੱਚ ਨਵੀਆਂ ਲਾਈਟਾਂ ਦਾ ਉਦਘਾਨ ਕੀਤਾ
ਦਰਜ ਸਪੋਟਸ ਹੋਏ ਖਤਮ
ਪ੍ਰਮੋਦ ਭਾਰਤੀ
ਚੰਡੀਗੜ੍ਹ, 13 ਅਪ੍ਰੈਲ,2026
ਚੰਡੀਗ਼ੜ੍ਹ ਤੋਂ ਸਨਸਦ ਮੈਂਬਵਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜਬੂਤ ਕਰਦਿਆਂ, ਆਪਣੇ ਐਮ.ਪੀ ਕੋਟੇ ਵਿੱਚੋਂ ਜਾਰੀ ਫੰਡਾਂ ਨਾਲ ਸੈਕਟਰ 20 ਦੀਆਂ ਵੱਖ ਵੱਖ ਪਾਰਕਾਂ ਵਿੱਚ ਲਗਾਈਆਂ ਗਈਆਂ ਨਵੀਆਂ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਸਾਬਕਾ ਡਿਪਟੀ ਮੇਅਰ ਤਰੁਣਾ ਮਹਿਤਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਜਿਕਰਯੋਗ ਹੈ ਕਿ ਇਸ ਪ੍ਰੋਜੈਕਟ ਅਧੀਨ ਕਰੀਬ 13 ਲੱਖ ਰੁਪਏ ਦੀ ਲਾਗਤ ਨਾਲ ਲਗਭਗ 12 ਪਾਰਕਾਂ ਵਿੱਚ ਆਧੁਨਿਕ ਲਾਈਟਾਂ ਲਗਾਈਆਂ ਗਈਆਂ ਹਨ। ਇਨ੍ਹਾਂ ਲਾਈਟਾਂ ਦੇ ਲੱਗਣ ਨਾਲ ਇਲਾਕੇ ਦੇ ਡਾਰਕ ਸਪਾਟ ਮੁਕੰਮਲ ਤੌਰ ‘ਤੇ ਖਤਮ ਹੋ ਗਏ ਹਨ, ਜਿਸ ਨਾਲ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਆਇਆ ਹੈ ਅਤੇ ਸਥਾਨਕ ਨਿਵਾਸੀਆਂ ਨੂੰ ਸਵੇਰੇ-ਸ਼ਾਮ ਟਹਿਲਣ ਅਤੇ ਹੋਰ ਗਤੀਵਿਧੀਆਂ ਲਈ ਵੀ ਵੱਡੀ ਸਹੂਲਤ ਮਿਲੀ ਹ
ਇਸ ਮੌਕੇ ‘ਤੇ ਕਰਵਾਏ ਗਏ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਸ਼ਾਮਲ ਹੋਏ, ਜਿਨ੍ਹਾਂ ਨੇ ਸੰਸਦ ਮੈਂਬਰ ਅਤੇ ਸਾਬਕਾ ਡਿਪਟੀ ਮੇਅਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਲੋਕਾਂ ਵੱਲੋਂ ਇਲਾਕੇ ਨਾਲ ਸੰਬੰਧਿਤ ਕਈ ਅਹਿਮ ਮੁੱਦੇ ਵੀ ਉਠਾਏ ਗਏ, ਜਿਨ੍ਹਾਂ ਵਿੱਚ ਸਰਕਾਰੀ ਮਕਾਨਾਂ ਦੀ ਮੁਰੰਮਤ ਦੀ ਲੋੜ, ਲੰਮੇ ਸਮੇਂ ਤੋਂ ਖਾਲੀ ਪਏ ਮਕਾਨਾਂ ਦੀ ਖਸਤਾਹਾਲ ਹਾਲਤ ਅਤੇ ਸੋਲਰ ਲਾਈਟਾਂ ਦੇ ਬਾਵਜੂਦ ਆ ਰਹੇ ਬੇਲੋੜੇ ਬਿਜਲੀਪ੍ਰਮੋਦ ਭਾਰਤੀ
ਨਵਾਂਸ਼ਹਿਰ 01 ਅਪ੍ਰੈਲ, 2026 ਬਿੱਲਾਂ ਦੀ ਸਮੱਸਿਆ ਸ਼ਾਮਲ ਹੈ।
ਜਿਨਾਂ ਸਾਰੀਆਂ ਸਮੱਸਿਆਵਾਂ ਨੂੰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕਰਕੇ ਇਹਨਾਂ ਮੁੱਦਿਆਂ ਦਾ ਜਲਦੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਵਿਕਾਸ ਦੀ ਰਾਜਨੀਤੀ ‘ਤੇ ਵਿਸ਼ਵਾਸ ਰੱਖਦੀ ਹੈ।
ਸਾਬਕਾ ਡਿਪਟੀ ਮੇਅਰ ਤਰੁਣਾ ਮਹਿਤਾ ਨੇ ਕਿਹਾ ਕਿ ਉਹ ਇਲਾਕੇ ਦੇ ਸਰਬਪੱਖੀ ਵਿਕਾਸ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਜਨਹਿਤ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ, ਚੰਦਰਮੁਖੀ ਸ਼ਰਮਾ, ਰਵਿੰਦਰ ਪਾਲ ਸਿੰਘ ਪਾਲੀ, ਡਾ. ਓ.ਪੀ. ਵਰਮਾ, ਸਤ੍ਯਵਾਨ ਸਰੋਹਾ, ਰਾਕੇਸ਼ ਸੂਦ, ਅਜੈ ਸ਼ਰਮਾ, ਸੁਨੀਲ ਚੋਪੜਾ ਅਤੇ ਰਾਜੀਵ ਸ਼ਰਮਾ ਵੀ ਮੌਜੂਦ ਰਹੇ।
Click to Follow Babushahi Facebook page →