ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਜ਼ਿਲ੍ਹੇ 'ਚ 30 ਮੁਕੱਦਮੇਂ ਦਰਜ, 51 ਦੋਸ਼ੀ ਗ੍ਰਿਫਤਾਰ
-ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 07 ਦੋਸੀਆਂ ਨੂੰ ਕਾਬੂ ਕੀਤਾ
-ਥਾਣਾ ਭਵਾਨੀਗੜ੍ਹ ਵੱਲੋਂ 05 ਨਸ਼ਾ ਤਸਕਰਾਂ ਦੀ 2,33,42,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ
-ਥਾਣਾ ਲਹਿਰਾ ਵੱਲੋਂ ਚੋਰੀ ਦੇ 02 ਮੁਕੱਦਮੇ ਟਰੇਸ ਕਰਕੇ 04 ਦੋਸ਼ੀ ਕਾਬੂ ਕੀਤੇ, 01 ਮੋਬਾਇਲ ਫੋਨ, ਮੋਬਾਇਲ ਚਾਰਜਰ, ਹੈੱਡ ਫੋਨ, 21 ਪਲਾਸਟਿਕ ਪਾਇਪ, ਕੇਬਲ ਤਾਰ 452 ਫੁੱਟ ਬ੍ਰਾਮਦ ਕਰਵਾਈ
-ਥਾਣਾ ਸਿਟੀ ਧੂਰੀ ਵੱਲੋਂ ਚੋਰੀ ਦਾ 01 ਮੁਕੱਦਮਾ ਟਰੇਸ ਕਰਕੇ 05 ਦੋਸ਼ੀ ਕਾਬੂ ਕੀਤੇ ਅਤੇ 02 ਮੋਟਰਸਾਇਕਲ ਬ੍ਰਾਮਦ ਕਰਵਾਏ
ਦਲਜੀਤ ਕੌਰ
ਸੰਗਰੂਰ, 18 ਅਪ੍ਰੈਲ, 2026: ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ (ਆਈ.ਪੀ.ਸੀ) ਵੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 10 ਅਪ੍ਰੈਲ ਤੋਂ 17 ਅਪ੍ਰੈਲ ਤੱਕ ਡਰੱਗ ਦੇ 27 ਮੁਕੱਦਮੇਂ ਦਰਜ ਕਰਕੇ 48 ਦੋਸ਼ੀਆਂ ਨੂੰ ਕਾਬੂ ਕਰਕੇ 293 ਗ੍ਰਾਮ ਹੈਰੋਇਨ, 10 ਕਿੱਲੋ ਭੁੱਕੀ ਚੂਰਾ ਪੋਸਤ, 123 ਗ੍ਰਾਂਮ ਚਰਸ, 1934 ਨਸ਼ੀਲੀਆਂ ਗੋਲੀਆਂ ਅਤੇ 2500/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 03 ਮੁਕੱਦਮੇਂ ਦਰਜ ਕਰਕੇ 03 ਦੋਸੀਆਂ ਨੂੰ ਕਾਬੂ ਕਰਕੇ 18 ਲੀਟਰ ਸਰਾਬ ਠੇਕਾ ਦੇਸੀ ਅਤੇ 165 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।
ਇਸ ਤੋਂ ਇਲਾਵਾ ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਦੋਸੀ ਨੂੰ ਗ੍ਰਿਫਤਾਰ ਕਰਕੇ 4700/- ਰੁਪਏ ਬ੍ਰਾਮਦ ਕਰਾਏ ਗਏ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 44 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
Click to Follow Babushahi Facebook page →