ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ
ਬੰਗਾ 20 ਅਪ੍ਰੈਲ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਸਵ: ਬਾਬਾ ਬੁੱਧ ਸਿੰਘ ਢਾਹਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਉਹਨਾਂ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਯੋਜਿਤ ਕੀਤਾ ਗਿਆ । ਇਸ ਦਾ ਉਦਘਾਟਨ ਸੀਤਲ ਸਿੰਘ ਸਿੱਧੂ ਸੀਨੀਅਰ ਟਰੱਸਟ ਮੈਂਬਰ ਅਤੇ ਹਰਿੰਦਰ ਕੌਰ ਢਾਹਾਂ (ਸਪੁੱਤਰੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ) ਨੇ ਕੀਤਾ । ਇਸ ਮੌਕੇ 51 ਖੂਨਦਾਨੀ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣਾ ਖੂਨਦਾਨ ਕੀਤਾ।
ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕਰਕੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਰਚਿਆ । ਇਸ ਲਈ ਸਾਡਾ ਫਰਜ਼ ਹੈ ਕਿ ਅਸੀਂ ਬਾਬਾ ਜੀ ਦੇ ਲੋਕ ਸੇਵਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧਤਾ ਰੱਖੀਏ ਅਤੇ ਉਨ੍ਹਾਂ ਦੁਆਰਾ ਮਿੱਥੇ ਟੀਚੇ ਪੂਰੇ ਕਰੀਏ । ਉਹਨਾਂ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਵਿਚ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ, ਟਰੌਮਾ ਸੈਂਟਰ, ਬਲੱਡ ਸੈਂਟਰ, ਨਰਸਿੰਗ ਕਾਲਜ, ਪੈਰਾ ਮੈਡੀਕਲ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਸਥਾਪਿਤ ਕੀਤੇ ਗਏ, ਜੋ ਇਲਾਕਾ ਨਿਵਾਸੀਆਂ ਨੂੰ ਪਿਛਲੇ 42 ਸਾਲਾਂ ਤੋਂ ਉੱਤਮ ਵਿਦਿਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ।
ਇਸ ਸਵੈ-ਇਛੁੱਕ ਖੂਨਦਾਨ ਕੈਂਪ ਮੌਕੇ ਟਰੱਸਟ ਮੈਂਬਰਾਂ, ਇਲਾਕੇ ਦੇ ਪਤਵੰਤੇ ਸੱਜਣਾਂ, ਟਰੱਸਟ ਅਧੀਨ ਚੱਲਦੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਖੂਨਦਾਨ ਦੀ ਮਹੱਤਤਾ ਸਬੰਧੀ ਵੀ ਜਾਗਰੂਕ ਕੀਤਾ ਗਿਆ । ਖੂਨਦਾਨ ਕਰਨ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨ ਕੀਤਾ ਗਿਆ ।
ਇਸ ਮੌਕੇ ਬੀਬੀ ਹਰਿੰਦਰ ਕੌਰ ਢਾਹਾਂ ਕੈਨੇਡਾ (ਸਪੁੱਤਰੀ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ), ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸੀਤਲ ਸਿੰਘ ਸਿੱਧੂ ਯੂ ਕੇ, ਮਲਕੀਅਤ ਸਿੰਘ ਬਾਹੜੋਵਾਲ, ਦਵਿੰਦਰ ਸਿੰਘ ਢਿੱਲੋਂ (ਸਾਰੇ ਟਰੱਸਟ ਮੈਂਬਰ), ਹੁਨਰਦੀਪ ਸਿੰਘ ਬਰਾੜ ਐਚ ਆਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ ਰਾਹੁਲ ਗੋਇਲ ਬੀ ਟੀ ਉ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਕੁਲਵੰਤ ਸਿੰਘ ਰੰਧਾਵਾ ਯੂ. ਐਸ. ਏ., ਭਾਈ ਜੋਗਾ ਸਿੰਘ, ਮਨਜੀਤ ਸਿੰਘ ਬਲੱਡ ਸੈਂਟਰ ਇੰਚਾਰਜ, ਡਾ. ਅਵਤਾਰ ਸਿੰਘ ਦੇਨੋਵਾਲ, ਹਰਪ੍ਰੀਤ ਸਿੰਘ ਆਸਟਰੇਲੀਆ, ਸਮੂਹ ਡਾਕਟਰ ਸਾਹਿਬਾਨ, ਵਿਭਾਗਾਂ ਦੇ ਇੰਚਾਰਜ, ਸਟਾਫ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ
Click to Follow Babushahi Facebook page →