ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਹੋਇਆ ਲਾਗੂ: ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਰਵੀ ਜੱਖੂ
ਚੰਡੀਗੜ੍ਹ, 20 ਅਪ੍ਰੈਲ, 2026
ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਰਗੀਆਂ ਸੰਵੇਦਨਸ਼ੀਲ ਘਟਨਾਵਾਂ 'ਤੇ ਰੋਕ ਲਗਾਉਣ ਲਈ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਦੇ ਹੋਏ ਅੱਜ ਤੋਂ ਬੇਅਦਬੀ ਵਿਰੋਧੀ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸੂਬੇ ਵਿੱਚ ਹੁਣ ਇਹ ਨਿਯਮ ਤੁਰੰਤ ਪ੍ਰਭਾਵ ਨਾਲ ਅਮਲ ਵਿੱਚ ਆ ਗਏ ਹਨ। ਲੰਬੇ ਸਮੇਂ ਤੋਂ ਸੂਬੇ ਦੀਆਂ ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਵੱਲੋਂ ਇਸ ਦਿਸ਼ਾ ਵਿੱਚ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਸਰਕਾਰ ਨੇ ਹੁਣ ਦੋਸ਼ੀਆਂ ਲਈ ਕਾਨੂੰਨੀ ਸ਼ਿਕੰਜਾ ਹੋਰ ਕੱਸ ਦਿੱਤਾ ਹੈ।
Click ick for details :https://drive.google.com/file/d/1X61cIBf9AHlqs6lkJSZRtyySfBw9kEnH/view?usp=sharing
- Download Babushahi App
-
-