24 ਤੋਂ 30 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਟੀਕਾਕਰਨ ਹਫਤਾ - ਡਾ. ਅਮਰਜੀਤ ਕੌਰ
ਟੀਕਾਕਰਨ ਕੈਂਪਾਂ ਦਾ ਲਾਭ ਲੈਣ ਦੀ ਅਪੀਲ
ਦਲਜੀਤ ਕੌਰ
ਸੰਗਰੂਰ, 23 ਅਪ੍ਰੈਲ, 2026: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਕੌਰ ਦੀ ਅਗਵਾਈ ਹੇਠ ਜਿਲੇ ਭਰ ਵਿੱਚ ਮਿਤੀ 24 ਤੋਂ 30 ਅਪ੍ਰੈਲ 2026 ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਇਸ ਟੀਕਾਕਰਨ ਹਫਤੇ ਦੌਰਾਨ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਵਿੱਚ ਸ਼ਹਿਰੀ ਏਰੀਆ, ਪ੍ਰਵਾਸੀ ਏਰੀਆ ਅਤੇ ਝੁੱਗੀ ਝੋਪੜੀ ਵਿੱਚ ਰਹਿਣ ਵਾਲੇ ਬੱਚਿਆਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਕੋਈ ਲਾਭਾਰਥੀ ਟੀਕਿਆਂ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ ਇਸ ਸਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਗਤੀਵੀਧੀਆਂ ਚਲਾਈਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਜਿਲਾ ਟੀਕਾਕਰਨ ਅਫਸਰ ਡਾ. ਅੰਜੂ ਸਿੰਗਲਾ ਨੇ ਦੱਸਿਆ ਇਸ ਹਫਤੇ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀਕਾਕਰਨ ਦੀ ਮਹਤੱਤਾ ਪ੍ਰਤੀ ਜਾਗਰੂਕ ਕਰਨਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕੇ ਲਗਵਾਏ ਜਾਣ ਤਾਂ ਜੋ ਗੰਭੀਰ ਬੀਮਾਰੀਆਂ ਤੋਂ ਬਚਿਆ ਜਾ ਸਕੇ।
Click to Follow Babushahi Facebook page →