ਜ਼ਿਲ੍ਹਾ ਰੋਜ਼ਗਾਰ ਉਤਪੱਤੀ ਦਫ਼ਤਰ ‘ਚ ਫਾਰਐਵਰ ਕੰਪਨੀ ਦਾ ਪਲੇਸਮੈਂਟ ਕੈਂਪ 27 ਅਪ੍ਰੈਲ ਨੂੰ
ਦਲਜੀਤ ਕੌਰ
ਸੰਗਰੂਰ, 24 ਅਪ੍ਰੈਲ, 2026: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਫਾਰਐਵਰ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 27 ਅਪ੍ਰੈਲ ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ, ਸੰਗਰੂਰ ਨੇ ਦੱਸਿਆ ਕਿ ਕੰਪਨੀ ਵੱਲੋਂ ਡਿਸਟ੍ਰੀਬਿਊਟਰ (ਕੇਵਲ ਲੜਕੀਆਂ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ ਬਾਰਵੀਂ ਪਾਸ, ਉਮਰ 18 ਸਾਲ ਤੋਂ 40 ਸਾਲ ਹੋਣੀ ਚਾਹੀਦੀ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।
Click to Follow Babushahi Facebook page →