ਸੁਰਿੰਦਰ ਪਾਲ ਨੇ ਸੰਭਾਲਿਆ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਸੁਪਰਡੈਂਟ ਗ੍ਰੇਡ-2 ਦਾ ਚਾਰਜ
ਪ੍ਰਮੋਦ ਭਾਰਤੀ
ਨਵਾਂਸ਼ਹਿਰ 24 ਅਪ੍ਰੈਲ, 2026
ਸ਼੍ਰੀ ਸੁਰਿੰਦਰ ਪਾਲ ਨੇ ਅੱਜ ਜ਼ਿਲ੍ਹਾ ਖਜ਼ਾਨਾ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਪਰਡੈਂਟ ਗ੍ਰੇਡ-2 ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਇਸ ਮੌਕੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਕੁਮਾਰ, ਜ਼ਿਲਾ ਖਜ਼ਾਨਾ ਅਫਸਰ ਮੁਕੇਰੀਆਂ ਠਾਕੁਰ ਮੋਹਨ ਦਾਸ, ਸੀਨੀਅਰ ਸਹਾਇਕ ਸੁਭਾਸ਼ ਕੌਸ਼ਲ, ਸੀਨੀਅਰ ਸਹਾਇਕ ਲਕਸ਼ਮੀ ਰਾਣੀ, ਜੂਨੀਅਰ ਸਹਾਇਕ ਕੁਲਬੀਰ ਸਿੰਘ ਤੇ ਸਰਜੀਵਨ ਕੁਮਾਰ, ਅਤੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਚਾਰਜ ਸੰਭਾਲਣ ਉਪਰੰਤ ਸੁਰਿੰਦਰ ਪਾਲ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਅਤੇ ਨਿਰਧਾਰਤ ਸਮੇਂ ਵਿੱਚ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।
ਉਨ੍ਹਾਂ ਸਮੂਹ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ।
ਜ਼ਿਕਰਯੋਗ ਹੈ ਕਿ ਸੁਰਿੰਦਰ ਪਾਲ ਇਸ ਤੋਂ ਪਹਿਲਾਂ ਖਜ਼ਾਨਾ ਦਫਤਰ ਪਠਾਨਕੋਟ ਵਿਖੇ ਬਤੌਰ ਸੀਨੀਅਰ ਸਹਾਇਕ, ਜਿਲਾ ਖਜ਼ਾਨਾ ਦਫਤਰ ਗੁਰਦਾਸਪੁਰ ਅਤੇ ਹੋਰ ਵੱਖ-ਵੱਖ ਥਾਵਾਂ ਤੇ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਹ ਪ੍ਰਸ਼ਾਸਨਿਕ ਕੰਮਾਂ ਦਾ ਲੰਮਾ ਤਜਰਬਾ ਰੱਖਦੇ ਹਨ।
Click to Follow Babushahi Facebook page →