BREAKING: ਰਾਜਿੰਦਰ ਗੁਪਤਾ ਦੇ ਘਰ ਬਾਹਰ 'ਗੱਦਾਰ' ਲਿਖਣ ਵਾਲਿਆਂ ਖ਼ਿਲਾਫ਼ FIR ਦਰਜ
Ravi Jakhu
ਚੰਡੀਗੜ੍ਹ 26 ਅਪ੍ਰੈਲ 2026: ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਰਿਹਾਇਸ਼ 'ਤੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਚੰਡੀਗੜ੍ਹ ਦੇ ਥਾਣਾ ਸੈਕਟਰ-3 ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਬੀਤੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਰਾਜਿੰਦਰ ਗੁਪਤਾ ਦੇ ਘਰ ਬਾਹਰ ਕੰਧਾਂ 'ਤੇ "ਗੱਦਾਰ" ਲਿਖ ਦਿੱਤਾ ਗਿਆ ਸੀ। ਸਮਝਿਆ ਜਾਂਦਾ ਹੈ ਕਿ ਉਹ ਆਪ ਦੇ ਵਰਕਰ ਸਨ।
ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਧਾਰਾ 3 (Property Defacement Act) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਰਾਜਿੰਦਰ ਗੁਪਤਾ ਦੇ ਘਰ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਘਟਨਾ ਤੋਂ ਬਾਅਦ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਹੋਰ ਸਿਆਸੀ ਆਗੂਆਂ ਨੇ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਅਤੇ "ਗੰਦੀ ਰਾਜਨੀਤੀ" ਕਰਾਰ ਦਿੱਤਾ ਹੈ।
Click to Follow Babushahi Facebook page →