ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ:- 30 ਅਪ੍ਰੈਲ ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ, ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।
ਜਥਾ ਚਰਨ ਕਵੰਲ ਬੀਬੀਆਂ ਸ੍ਰੀ ਦਰਬਾਰ ਸਾਹਿਬ ਦੇ ਮੁਖੀ ਬੀਬੀ ਪਰਮਜੀਤ ਕੌਰ ਪਿੰਕੀ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਇਸ ਗੁਰਮਤਿ ਸਮਾਗਮ ਵਿੱਚ ਸਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ। ਸਮੂਹ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰੂ ਸਾਹਿਬਾਨਾਂ ਦੇ ਰਚਿਤ ਸ਼ਬਦਾਂ ਨੂੰ ਮਿੱਠੀ ਤੇ ਰਸੀਲੀ ਸੁਰ ਵਿੱਚ ਸੰਗਤੀ ਰੂਪ ਵਿੱਚ ਕੀਰਤਨ ਕੀਤਾ।
Click to Follow Babushahi Facebook page →