ਪ੍ਰਿੰਸੀਪਲ ਨੇ ਦੋ ਪੀਰੀਅਡ ਧੁੱਪ ਵਿੱਚ ਖੜ੍ਹੇ ਰਹਿਣ ਦੀ ਦਿੱਤੀ ਸਜ਼ਾ, ਜਲੀਲ ਹੋਏ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
ਪਰਿਵਾਰ ਨੇ ਸਿਹਰਾ ਲਗਾ ਕੇ ਦਿੱਤੀ ਵਿਦਾਈ, ਸਾਥੀ ਵਿਦਿਆਰਥੀਆਂ ਨੇ ਖੋਲ੍ਹੀ ਸਕੂਲ ਪ੍ਰਬੰਧਨ ਦੀ ਪੋਲ, ਪੁਲਿਸ ਨੇ ਮਾਮਲਾ ਕੀਤਾ ਦਰਜ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ , 2 ਮਈ 2026
ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਨਾਮੀ ਨਿੱਜੀ ਸਕੂਲ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਜਾਣਕਾਰੀ ਅਨੁਸਾਰ 15 ਵਰਿਆਂ ਦਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਪੜਦਾ ਸੀ। ਬੀਤੇ 27 ਅਪ੍ਰੈਲ ਨੂੰ ਉਸ ਨੂੰ ਸਕੂਲ ਪ੍ਰਸ਼ਾਸ਼ਨ ਵਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜਾ ਦਿੱਤੀ ਗਈ, ਅਤੇ ਦੋ ਪੀਰੀਅਡ ਧੁੱਪ ਵਿੱਚ ਖੜਾ ਰੱਖਿਆ ਗਿਆ ਜਿਸ ਤੋਂ ਪ੍ਰੇਸ਼ਾਨ ਹੋ ਕੇ ਨਵਜੋਤ ਸਿੰਘ ਨੇ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜ਼ੇਰੇ ਇਲਾਜ ਨਵਜੋਤ ਸਿੰਘ ਦੀ ਕਈ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਮੌਤ ਹੋ ਗਈ । ਪਰਿਵਾਰ ਵੱਲੋਂ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ । ਉੱਥੇ ਹੀ ਸੰਸਕਾਰ ਤੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੀ ਘਟਨਾ ਬਾਰੇ ਦੱਸਦੇ ਹੋਏ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਦਾ ਵੀ ਖੁਲਾਸਾ ਕੀਤਾ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਏ ਅਤੇ ਸਕੂਲ ਪ੍ਰਬੰਧਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।
ਦੂਜੇ ਪਾਸੇ ਭੈਣੀ ਮੀਆਂ ਖਾਨ ਦੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ
Click to Follow Babushahi Facebook page →