ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਵਿੱਚ ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ
ਪਾਣੀ ਦਾ ਸਹੀ ਇਸਤੇਮਾਲ ਸਮੇਂ ਦੀ ਲੋੜ : ਸੱਤਪਾਲ ਸਿੰਘ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਬਟਾਲਾ 02 ਮਈ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਾਮਲ ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਸ. ਸੱਤਪਾਲ ਸਿੰਘ ਨੇ ਦੱਸਿਆ ਕਿ ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਧ ਰਹੀ ਗਰਮੀ ਦੌਰਾਨ ਪਾਣੀ ਦੇ ਸਹੀ ਇਸਤੇਮਾਲ ਸਬੰਧੀ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪਾਣੀ ਦੀ ਦੁਰਵਰਤੋਂ ਕਰਨ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਅਹਿਮ ਉਪਰਾਲੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀਆਂ ਪਾਈਪਾਂ ਦੀ ਲੀਕੇਜ, ਟੈਂਕੀਆਂ ਦਾ ਓਵਰਫਲੋ ਹੋਣ ਤੋਂ ਰੋਕਣਾ , ਬੁਰਸ਼ ਕਰਨ ਤੇ ਸ਼ੇਵ ਕਰਨ ਸਮੇਂ ਪਾਣੀ ਨੂੰ ਸਹੀ ਤਰੀਕੇ ਨਾਲ ਵਰਤਣ ਨਾਲ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਫੋਰਮ ਵੱਲੋਂ ਪਾਣੀ ਦੇ ਸਹੀ ਇਸਤੇਮਾਲ ਲਈ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਸਖ਼ਤ ਕਾਨੂੰਨ ਪਾਸ ਕੀਤਾ ਜਾਵੇ ਤਾਂ ਜੋ ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ , ਪ੍ਰਿੰਸੀਪਲ ਨਾਨਕ ਸਿੰਘ, ਜਸਵੰਤ ਸਿੰਘ ਜੇ.ਈ. , ਨਵਤੇਜਪਾਲ ਸਿੰਘ ਪਨੇਸ਼ਰ, ਨਰਿੰਦਰ ਸਿੰਘ ਸਿੱਧੂ, ਡਾ.ਗੁਰਿੰਦਰ ਸਿੰਘ ਰੰਧਾਵਾ, ਸਵਿੰਦਰ ਸਿੰਘ ਸੰਧੂ,ਕਸ਼ਮੀਰ ਸਿੰਘ ਛੀਨਾ , ਪ੍ਰਿੰਸੀਪਲ ਬਲਵੰਤ ਸਿੰਘ ਮੱਲ੍ਹੀ,ਹੈੱਡਮਾਸਟਰ ਪ੍ਰਿਤਪਾਲ ਸਿੰਘ, ਕੁਲਵੰਤ ਸਿੰਘ ਸਟੇਟ ਐਵਾਰਡੀ, ਕੁਲਵੰਤ ਸਿੰਘ ਬੇਦੀ ਏ.ਜੀ.ਐਮ. , ਸਵਰਨ ਸਿੰਘ ਸਰੂਪਵਾਲੀ, ਡਾ. ਗੁਰਦੇਵ ਸਿੰਘ ਆਦਿ ਹਾਜ਼ਰ ਸਨ।*
Click to Follow Babushahi Facebook page →