ਭਾਜਪਾ ਦੇ ਰਾਸ਼ਟਰੀ ਬੁਲਾਰੇ ਤਰੁਣ ਚੁੱਘ ਨੇ ਵਿਧਾਨਸਭਾ ਘਟਨਾ ਨੂੰ ਕਿਹਾ ਮੰਦਭਾਗਾ
ਪੱਛਮੀ ਬੰਗਾਲ ਚ ਵੱਡੀ ਜਿੱਤ ਦਾ ਦਾਅਵਾ
ਕੁਲਵਿੰਦਰ ਸਿੰਘ / ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ 02 ਅਪ੍ਰੈਲ
ਅੱਜ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਤਰੁਨ ਚੁਗ ਅੰਮ੍ਰਿਤਸਰ ਸ੍ਰੀ ਰਾਮ ਤੀਰਥ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਅਤੇ ਰਾਜਨੀਤਕ ਪੱਖੋਂ ਬਹੁਤ ਹੀ ਮਹੱਤਵਪੂਰਨ ਧਰਤੀ ਹੈ।
ਇਸ ਦੌਰਾਨ ਤਰਣ ਚੁੱਘ ਨੇ ਰਾਜਨੀਤਿਕ ਮਾਮਲਿਆਂ ‘ਤੇ ਵੀ ਖੁੱਲ ਕੇ ਗੱਲ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਹੋਈ ਤਾਜ਼ਾ ਘਟਨਾ ‘ਤੇ ਤਿੱਖੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਪਵਿੱਤਰ ਸਦਨ ਵਿੱਚ ਜੋ ਕੁਝ ਵੀ ਹੋਇਆ, ਉਹ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਲੋਕ ਨਸ਼ਿਆਂ ਦੇ ਖਿਲਾਫ ਲੜਾਈ ਦੀ ਗੱਲ ਕਰਦੇ ਹਨ, ਉਹ ਖੁਦ ਹੀ ਅਜਿਹੇ ਵਿਵਹਾਰ ਵਿੱਚ ਸ਼ਾਮਲ ਨਜ਼ਰ ਆ ਰਹੇ ਹਨ, ਜੋ ਲੋਕਤੰਤਰ ਲਈ ਠੀਕ ਨਹੀਂ।
ਉਨ੍ਹਾਂ ‘ਆਮ ਆਦਮੀ ਪਾਰਟੀ’ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਕਈ ਨੇਤਾ ਪਾਰਟੀ ਛੱਡ ਰਹੇ ਹਨ, ਜਿਸ ਨਾਲ ਪਾਰਟੀ ਦਾ ਅਸਲੀ ਚਿਹਰਾ ਬੇਨਕਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਕਰਾਰਾ ਜਵਾਬ ਦੇਵੇਗੀ।
ਤਰਨ ਚੁੱਘ ਨੇ ਪੱਛਮੀ ਬੰਗਾਲ ਦੀ ਰਾਜਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨੇ ਆਪਣਾ ਫੈਸਲਾ ਕਰ ਲਿਆ ਹੈ ਅਤੇ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਦੀ ਅਗਵਾਈ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ।
Click to Follow Babushahi Facebook page →