ਕਾਂਗਰਸ ਪਾਰਟੀ ਨੇ ਖਿੱਚੀ ਨਗਰ ਨਿਗਮ ਚੋਣਾਂ ਸਬੰਧੀ ਤਿਆਰੀਆਂ -ਉਮੀਦਵਾਰਾਂ ਬਾਰੇ ਕੀਤੀ ਚਰਚਾ
ਅਸ਼ੋਕ ਵਰਮਾ
ਬਠਿੰਡਾ, 2 ਮਈ 2026: ਕਾਂਗਰਸ ਪਾਰਟੀ ਬਠਿੰਡਾ ਨੇ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਾਰਡਾਂ ਦੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਹੋਏ। ਇਸ ਮੌਕੇ ਸ਼ਹਿਰ ਦੇ 50 ਵਾਰਡਾਂ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਅਤੇ ਦਰਖਾਸਤਾਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੂੰ ਦਿੱਤੀਆਂ ਗਈਆਂ। ਇਸ ਮੌਕੇ ਵੱਡੀ ਗੱਲ ਇਹ ਰਹੀ ਕਿ ਮੇਅਰ ਬਣਾਉਣ ਮੌਕੇ ਪਦਮਜੀਤ ਸਿੰਘ ਮਹਿਤਾ ਨੂੰ ਹਮਾਇਤ ਦੇਣ ਵਾਲੇ ਕਾਂਗਰਸੀ ਕੌਂਸਲਰ ਅੱਜ ਦੀ ਮੀਟਿੰਗ ਤੋਂ ਦੂਰ ਰਹੇ।
ਇਸ ਮੌਕੇ ਸਮੁੱਚੀ ਲੀਡਰਸ਼ਿਪ ਵੱਲੋਂ ਇਹਨਾਂ ਚੋਣਾਂ ਲਈ ਸਭ ਲੀਡਰਸ਼ਿਪ ਦਾਅਵੇਦਾਰ ਉਮੀਦਵਾਰ ਅਤੇ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਰਾਜਨ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਕਾਂਗਰਸ ਤਿਆਰ ਬਰ ਤਿਆਰ ਹੈ ਅਤੇ ਡੱਟਕੇ ਚੋਣਾਂ ਲੜੀਆਂ ਜਾਣਗੀਆਂ, ਕਿਸੇ ਵੀ ਤਰੀਕੇ ਨਾਲ ਸਤਾ ਧਿਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਉਹਨਾਂ ਦਾਅਵਾ ਕੀਤਾ ਕਿ ਨਗਰ ਨਿਗਮ ਵਿੱਚ ਕਾਂਗਰਸ ਪੂਰਨ ਬਹੁਮਤ ਨਾਲ ਆਏਗੀ ਕਿਉਂਕਿ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਅਤੇ ਸ਼ਹਿਰ ਬਠਿੰਡਾ ਦੇ ਹਾਲਾਤ ਮਾੜੇ ਹਨ ਜਿਸ ਕਰਕੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਸਾਫ ਅਕਸ਼ ਵਾਲੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸ ਟਕਸਾਲੀ ਕਾਂਗਰਸੀ ਪਰਿਵਾਰ ਅਤੇ ਪਾਰਟੀ ਲਈ ਹਮੇਸ਼ਾ ਜੁਝਾਰੂ ਤੌਰ ਤੇ ਕੰਮ ਕਰਨ ਵਾਲੇ ਵਰਕਰ ਅੱਗੇ ਲਿਆਂਦੇ ਜਾਣਗੇ।
ਉਹਨਾਂ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੱਕ ਵੀ ਇਨ੍ਹਾਂ ਲੋਕਾਂ ਦੀਆਂ ਸੂਚੀਆਂ ਭੇਜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਕਾਂਗਰਸ ਦੇ ਰਾਜ ਵੇਲੇ ਪੰਜਾਬ ਦਾ ਵਿਕਾਸ ਹੋਇਆ ਸ਼ਹਿਰ ਦੀਆਂ ਮੁਸ਼ਕਿਲਾਂ ਦੂਰ ਹੋਈਆਂ ਪਰ ਅੱਜ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਪਰ ਇਸ ਪਾਸੇ ਕਿਸੇ ਦਾ ਕੋਈ ਧਿਆਨ ਨਹੀਂ ਜਿਸ ਕਰਕੇ ਸ਼ਹਿਰ ਅਤੇ ਪੰਜਾਬ ਨੂੰ ਬਚਾਉਣ ਲਈ ਕਾਂਗਰਸ ਸਮੇਂ ਦੀ ਲੋੜ ਹੈ। ਇਸ ਮੌਕੇ ਕੇਕੇ ਅਗਰਵਾਲ ,ਅਰੁਣ ਵਧਾਵਣ, ਮਲਕੀਤ ਸਿੰਘ ਐੱਮ ਸੀ,ਬਲਜਿੰਦਰ ਸਿੰਘ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਅਸ਼ੋਕ ਕੁਮਾਰ, ਬਲਰਾਜ ਪੱਕਾ ,ਜਿਲਾ ਮੀਤ ਪ੍ਰਧਾਨ ਅਤੇ ਪ੍ਰੈਸ ਇੰਚਾਰਜ ਰੁਪਿੰਦਰ ਬਿੰਦਰਾ ,ਵਿੱਕੀ ਨੰਬਰਦਾਰ ਐਮਸੀ, ਜੱਸਾ ਐਮਸੀ, ਅੰਮ੍ਰਿਤ ਗਿੱਲ , ਰਮੇਸ ਰਾਣੀ, ਮਾਧੋ ਸ਼ਰਮਾ, ਸੁਨੀਲ ਕੁਮਾਰ ਦਰਸ਼ਨ ਜੀਦਾ, ਮਾਸਟਰ ਪ੍ਰਕਾਸ਼ ਚੰਦ, ਬਲਜੀਤ ਸਿੰਘ ,ਹਰਪਾਲ ਬਾਜਵਾ, ਸੁਰਜੀਤ ਮੋਖਾ ,ਬਲਵੰਤ ਰਾਏ ਨਾਥ, ਸੁਖਦੇਵ ਸਿੰਘ ਸੁੱਖਾ ਐਮਸੀ ਭਗਵਾਨ ਦਾਸ ਭਾਰਤੀ ਸਾਜਣ ਸ਼ਰਮਾ ਦਪਿੰਦਰ ਮਿਸ਼ਰਾ , ਜਗਦੀਸ਼ ਖੁਰਾਣਾ , ਨਰੇਸ਼ ਗਰਗ , ਭੁਪਿੰਦਰ ਸ਼ਰਮਾ, ਕਮਲਜੀਤ ਭੰਗੂ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
Click to Follow Babushahi Facebook page →