ਇੰਡੋ-ਥਾਈ ਇੰਟਰਨੈਸ਼ਨਲ ਕ੍ਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ 2026 ਵਿੱਚ ਪਟਿਆਲਾ ਦੀ ਅਵਨੀਤ ਕੌਰ ਨੇ ਜਿੱਤਿਆ ਗੋਲਡ ਮੈਡਲ
ਜਗਤਾਰ ਸਿੰਘ
ਪਟਿਆਲਾ 4 ਮਈ 2026: ਥਾਈਲੈਂਡ ਦੇ ਚੋਨਬੁਰੀ-ਪਟਾਇਆ ਵਿੱਚ 24 ਅਪ੍ਰੈਲ ਤੋਂ 28 ਅਪ੍ਰੈਲ 2026 ਤੱਕ ਹੋਈ ਤੀਸਰੀ ਇੰਡੋ-ਥਾਈ ਇੰਟਰਨੈਸ਼ਨਲ ਕ੍ਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ 60 ਤੋਂ ਵੱਧ ਖਿਡਾਰੀਆਂ ਨੇ ਵੱਖ-ਵੱਖ ਦੇਸ਼ਾਂ ਤੋਂ ਹਿੱਸਾ ਲਿਆ, ਜਿਸ ਵਿੱਚ Asi ਸਿੰਦਰਪਾਲ ਸਿੰਘ ਦੀ ਪੁੱਤਰੀ ਅਵਨੀਤ ਕੌਰ ਨੇ ਵੀ ਭਾਗ ਲਿਆ।
ਇਸ ਚੈਂਪੀਅਨਸ਼ਿਪ ਵਿੱਚ ਅਵਨੀਤ ਕੌਰ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਵਿੱਚ ਥਾਈਲੈਂਡ ਦੀ ਟੀਮ ਨੂੰ ਹਰਾਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਦੀ ਸਟੀਕ ਨਿਸ਼ਾਨੇਬਾਜ਼ੀ ਅਤੇ ਆਤਮਵਿਸ਼ਵਾਸ ਨੇ ਸਭ ਨੂੰ ਪ੍ਰਭਾਵਿਤ ਕੀਤਾ।
ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਐਮ.ਏ. ਅੰਗਰੇਜ਼ੀ ਦੀ ਵਿਦਿਆਰਥਣ ਹੈ ਅਤੇ ਬੈਸਟ ਸ਼ੂਟਰਜ਼ ਸ਼ੂਟਿੰਗ ਅਕੈਡਮੀ, ਪਟਿਆਲਾ ਵਿੱਚ ਪ੍ਰੈਕਟਿਸ ਕਰਦੀ ਹੈ। ਉਨ੍ਹਾਂ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਕੋਚ ਮਿਸਟਰ ਪਰਵੇਜ ਜੋਸ਼ੀ ਜੀ ਅਤੇ ਸਵੀਤਾ ਮੈਮ ਨੂੰ ਦਿੱਤਾ, ਜਿਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਇਹ ਉਪਲਬਧੀ ਸੰਭਵ ਹੋਈ।
ਇਸ ਮੌਕੇ ‘ਤੇ ਬੀਬਾ ਜੈ ਇੰਦਰ ਕੌਰ ਜੀ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਇਸ ਉਪਲਬਧੀ ‘ਤੇ ਮਾਣ ਪ੍ਰਗਟ ਕੀਤਾ ਗਿਆ।
Click to Follow Babushahi Facebook page →