ਪੁਲਿਸ ਪੈਨਸ਼ਨਰਾਂ ਵੱਲੋਂ ਪੈਨਸ਼ਨਾਂ ਤਨਖਾਹਾਂ ਅਤੇ ਏਰੀਅਰ ਨਾ ਜਾਰੀ ਕਰਨ ਸਬੰਧੀ ਸਰਕਾਰ ਦੀ ਨਿਖੇਧੀ
ਅਸ਼ੋਕ ਵਰਮਾ
ਮਾਨਸਾ, 5 ਮਈ 2026 : ਪੁਲਿਸ ਪੈਨਸ਼ਨਰਜ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਅੱਜ ਆਪਣੇ ਦਫਤਰ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ। ਸੰਸਥਾ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਦੀ ਲੱਤ ਦੇ ਹੋਏ ਅਪਰੇਸ਼ਨ ਦੀ ਵਜ੍ਹਾ ਨਾਲ ਚੱਲਣ ਫਿਰਨ ਤੋਂ ਅਸਮਰੱਥ ਹੋਣ ਕਰਕੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਕੁਮਾਰ ਗੇਹਲੇ ਅਤੇ ਸਟੇਜ ਸਕੱਤਰ ਅਮਰਜੀਤ ਸਿੰਘ ਭਾਈਰੂਪਾ ਨੇ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਦਿਨੀਂ ਸਵਰਗਵਾਸ ਹੋਏ ਸਾਥੀ ਰਾਮ ਸਿੰਘ ਆਦਮਕੇ ਅਤੇ ਡਿਊਟੀ ਦੌਰਾਨ ਸ਼ਹੀਦ ਹੋਏ ਸ:ਥ: ਸੁਖਵਿੰਦਰ ਸਿੰਘ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਮੀਟਿੰਗ ਦੌਰਾਨ ਪੈਨਸ਼ਨਰਾਂ ਦੀ ਪੈਨਸ਼ਨ ਅਤੇ ਮੌਜੂਦਾ ਮੁਲਾਜ਼ਮਾਂ ਦੀ ਤਨਖਾਹ ਹਾਲੇ ਤੱਕ ਖਾਤੇ ਵਿੱਚ ਨਾ ਪਾਉਣ ਲਈ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ।
ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਪੈਡਿੰਗ 18% ਡੀ.ਏ ਨਾ ਦੇਣ ਕਰਕੇ ਆਪਣਾ ਹੱਕ ਲੈਣ ਲਈ ਅਦਾਲਤਾਂ ਦਾ ਸਹਾਰਾ ਲੈਣ ਤੇ ਮਾਨਯੋਗ ਸੁਪਰੀਮ ਕੋਰਟ ਜੀ ਵੱਲੋਂ ਪੈਨਸ਼ਨਰਾਂ/ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾਂ ਦਿੱਤਾ ਗਿਆ ਹੈ। ਜਿਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਵੀ ਫੈਸਲਾਂ ਸੁਣਾਉਂਦੇ ਹੋਏ ਪੈਡਿੰਗ ਡੀ.ਏ 30-06-2026 ਤੱਕ ਦੇਣ ਦਾ ਫੈਸਲਾਂ ਸੁਣਾਇਆ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਮੋਨ ਧਾਰਨ ਕਰਨ ਦੀ ਸ਼ਖਤ ਸਬਦਾਂ ਵਿੱਚ ਪੁਰਜ਼ੋਰ ਨਿਖੇਧੀ ਕੀਤੀ ਗਈ ਅਤੇ ਬਿਨਾ ਦੇਰੀ ਇਕੋਂ ਕਿਸ਼ਤ ਵਿੱਚ ਤੁਰੰਤ ਜਾਰੀ ਕਰਕੇ ਖਾਤਿਆਂ 'ਚ ਪਾਏ ਜਾਣ ਦੀ ਮੰਗ ਕੀਤੀ ਗਈ।
ਸੰਸਥਾਂ ਦੇ ਕਾਨੂੰਨੀ ਸਲਾਹਕਾਰ ਰਾਮ ਸਿੰਘ ਅੱਕਾਂਵਾਲੀ ਵੱਲੋਂ ਪੈਨਸ਼ਨਰਜ ਦੇ ਹੱਕ ਵਿੱਚ ਚੱਲ ਰਹੀਆ ਰਿੱਟ ਪਟੀਸ਼ਨਾਂ ਅਤੇ ਨਵੇਂ ਆਏ ਫੈਸਲਿਆਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ। ਸਾਬਕਾ ਥਾਣੇਦਾਰ ਜਗਜੀਤ ਸਿੰਘ ਨੰਗਲ ਕਲਾਂ ਵੱਲੋਂ ਵੀ ਧਾਰਮਿਕ ਵਿਸ਼ੇ ਤੇ ਜਾਣਕਾਰੀ ਭਰਪੂਰ ਚਾਨਣਾ ਪਾਇਆ ਗਿਆ।
ਸੰਸਥਾਂ ਵਿੱਚ ਅੱਜ ਆਏ ਨਵੇੰ ਪੈਨਸ਼ਨ ਆਏ 4 ਸਾਥੀਆ ਸਾਬਕਾ ਇੰਸ: ਗੁਰਦੀਪ ਸਿੰਘ ਚੁੱਘਾ ਕਲਾਂ, ਸਾਬਕਾ ਸ:ਥ: ਰਾਕੇਸ਼ ਕੁਮਾਰ ਵਾਸੀ ਮਾਨਸਾ, ਸਾਬਕਾ ਸ:ਥ: ਕੁਲਵੰਤ ਸਿੰਘ ਵਾਸੀ ਮਾਨਸਾ ਅਤੇ ਸਾਬਕਾ ਹੌਲਦਾਰ ਭੋਲਾ ਸਿੰਘ ਵਾਸੀ ਗੁਰਨੇ ਖੁਰਦ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਸੰਸਥਾਂ ਦੀ ਮੈਂਬਰਸ਼ਿਪ ਜਾਰੀ ਕੀਤੀ ਗਈ।
ਅਖੀਰ ਵਿੱਚ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਕੁਮਾਰ ਗੇਹਲੇ, ਪ੍ਰੀਤਮ ਸਿੰਘ ਬੁਢਲਾਡਾ, ਸੁਖਦੇਵ ਸਿੰਘ ਕੁੱਤੀਵਾਲ, ਭੋਲਾ ਸਿੰਘ ਬੋਹਾ, ਰਾਮਜੀ ਦਾਸ, ਗੁਰਜੰਟ ਸਿੰਘ ਫੱਤਾਮਾਲੋਕਾ, ਫਲੇਲ ਸਿੰਘ, ਹਰਦੀਪ ਸਿੰਘ ਲੱਲੂਆਣਾ, ਜਸਪਾਲ ਸਿੰਘ ਸਮਾਓ, ਬਿੱਕਰ ਸਿੰਘ ਕੈਸ਼ੀਅਰ, ਹਰਪਾਲ ਸਿੰਘ, ਸਤਨਾਮ ਸਿੰਘ ਉਡਤ ਸੈਦੇਵਾਲਾ ਅਤੇ ਗੁਰਪਿਆਰ ਸਿੰਘ ਆਦਿ ਵੱਲੋਂ ਮੀਟਿੰਗ ਵਿੱਚ ਹਾਜ਼ਰ ਆਏ ਸਾਰੇ ਪੈਨਸ਼ਨਰ ਸਾਥੀਆ ਦਾ ਧੰਨਵਾਦ ਕੀਤਾ ਗਿਆ।
- Download Babushahi App
-
-