Breaking: BSF ਚੌਂਕ ਨੇੜੇ ਸਕੂਟੀ 'ਚ ਧਮਾਕਾ, ਚਾਲਕ ਕਾਬੂ
Babushahi Network
ਜਲੰਧਰ, 5 ਮਈ 2026- ਅੱਜ ਸ਼ਾਮ ਵੇਲੇ ਬੀਐਸਐਫ ਚੌਂਕ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਸਕੂਟੀ 'ਚ ਧਮਾਕਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੀਐਸਐਫ ਚੌਂਕ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ।
ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਟੀ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਅੱਗ ਕਿਸੇ ਤਕਨੀਕੀ ਖਰਾਬੀ ਕਾਰਨ ਲੱਗੀ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ?
- Download Babushahi App
-
-