ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲ ਨੂੰ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ: ਅਕਾਲ ਤਖ਼ਤ ਵੱਲੋਂ ਤਾੜਨਾ
ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਦੇ ਬੇਅਦਬੀ ਕਾਨੂੰਨ ‘ਤੇ ਗੰਭੀਰ ਇਤਰਾਜ਼
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲ ਤਖ਼ਤ ਸਾਹਿਬ ਦਾ ਇੱਕ ਵਾਰ ਫੇਰ ਆਦੇਸ਼
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 11 ਮਈ, 2026:
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ‘ਤੇ ਗੰਭੀਰ ਇਤਰਾਜ਼ ਜਤਾਇਆ ਗਿਆ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਿੱਖ ਕੌਮ, ਪੰਥਕ ਸੰਸਥਾਵਾਂ, ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਵੱਲੋਂ ਕਾਨੂੰਨ ਨੂੰ ਲੈ ਕੇ ਕਈ ਖਦਸ਼ੇ ਪ੍ਰਗਟਾਏ ਗਏ ਹਨ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਕਿ ਸਰਕਾਰ ਨੇ ਇਹ ਸੋਧੀ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ ਕੀਤੀ ਅਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸੇ ਵਿੱਚ ਲਿਆ ਗਿਆ।
ਆਦੇਸ਼ ਵਿੱਚ ਕਿਹਾ ਗਿਆ ਕਿ ਕਾਨੂੰਨ ਦਾ ਖਰੜਾ ਜਨਤਕ ਨਹੀਂ ਕੀਤਾ ਗਿਆ ਅਤੇ ਸਿੱਖ ਸੰਗਤ ਤੋਂ ਇਤਰਾਜ਼ ਵੀ ਨਹੀਂ ਮੰਗੇ ਗਏ, ਜੋ ਵਿਧਾਨਕ ਪ੍ਰਕਿਰਿਆ ਦੇ ਮੂਲ ਸਿਧਾਂਤਾਂ ਦੀ ਉਲੰਘਣਾ ਹੈ। ਅਕਾਲ ਤਖ਼ਤ ਸਾਹਿਬ ਨੇ ਇਹ ਵੀ ਕਿਹਾ ਕਿ ਕਾਨੂੰਨ ਦੀਆਂ ਕੁਝ ਧਾਰਾਵਾਂ ਸਿੱਖ ਧਾਰਮਿਕ ਆਜ਼ਾਦੀ ਅਤੇ ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ਵਿੱਚ ਸਿੱਧਾ ਦਖ਼ਲ ਹਨ। ਹਾਲਾਂਕਿ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ‘ਤੇ ਕੋਈ ਇਤਰਾਜ਼ ਨਹੀਂ, ਪਰ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲ ਨੂੰ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ
- Download Babushahi App
-
-