ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ
ਅਸ਼ੋਕ ਵਰਮਾ
ਬਠਿੰਡਾ , 12 ਮਈ 2026 : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਸਹਿਯੋਗ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ। ਯੂਨੀਵਰਸਿਟੀ ਦੇ ਐਨਐਸਐਸ ਕੋਆਰਡੀਨੇਟਰ ਡਾ. ਅਭਿਲਾਸ਼ਾ ਜੈਨ, ਪੀਓ ਡਾ. ਸਵਾਤੀ ਬਾਂਸਲ, ਯੂਨੀਵਰਸਿਟੀ ਦੇ ਗੁਰੂ ਨਾਨਕ ਚੇਅਰ ਕੋਆਰਡੀਨੇਟਰ ਡਾ. ਸਤਪਾਲ ਸਿੰਘ ਅਤੇ ਡਾ. ਅਨੁਮੀਤ ਕੌਰ ਦੁਆਰਾ ਸਾਂਝੇ ਤੌਰ 'ਤੇ ਕਰਵਾਏ ਗਏ ਇਸ ਸਮਾਗਮ ਵਿੱਚ ਮੁੱਖ ਬੁਲਾਰੇ ਕਿਰਨਜੀਤ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਰੈੱਡ ਕਰਾਸ ਦੇ ਮੂਲ ਸਿਧਾਂਤ ਮਾਨਵਤਾ, ਨਿਰਪੱਖਤਾ ਅਤੇ ਸਵੈ ਸੇਵਾ ਤੇ ਜ਼ੋਰ ਦਿੱਤਾ।ਕਿਰਨਜੀਤ ਸਿੰਘ ਨੇ ਰੈੱਡ ਕਰਾਸ ਦੇ ਮਾਨਵਤਾਵਾਦੀ ਆਦਰਸ਼ਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਵੀ ਜੋੜਿਆ। ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਸੈਸ਼ਨ ਦਾ ਉਦੇਸ਼ ਨੌਜਵਾਨਾਂ ਨੂੰ ਨਿਰਸਵਾਰਥ ਭਾਵਨਾ ਨਾਲ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਲੋੜ ਦੇ ਸਮੇਂ ਸਮਾਜ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਐਨਐਸਐਸ ਯੂਨਿਟ ਅਤੇ ਗੁਰੂ ਨਾਨਕ ਚੇਅਰ ਨੇ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਮਾਨਵਤਾਵਾਦੀ ਸੇਵਾ ਦੇ ਅਸੂਲਾਂ ਨੂੰ ਪੈਦਾ ਕਰਨ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੇ ਆਯੋਜਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
- Download Babushahi App
-
-